26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਆਰ.ਆਰ. ਬਾਵਾ ਕਾਲਜ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ

ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਆਰ. ਆਰ.

ਦੀਨਾਨਗਰ ਸ਼ਹਿਰ ’ਚ ਲਾਭਪਾਤਰੀਆਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਂਦੇ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ। 26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਲਈਆਂ ਗਈਆਂ ਮਈ 2026 ਸਮੈਸਟਰ ਪ੍ਰੀਖਿਆਵਾਂ ’ਚ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣਾਂ ਗੁਰਲੀਨ ਕੌਰ ਨੇ 8.11 ਸੀਜੀਪੀਏ ਹਾਸਲ ਕਰਕੇ ਯੂਨੀਵਰਸਿਟੀ ’ਚ 27ਵਾਂ, ਸਿਮਰਜੀਤ ਕੌਰ ਤੇ ਅਫ਼ਸਾਨਾ ਬੇਗਮ ਨੇ 8.09 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 30ਵਾਂ, ਲਵਲੀਨ ਕੌਰ ਤੇ ਨੀਤਿਕਾ ਸ਼ਰਮਾ ਨੇ 7.89 ਸੀਜੀਪੀਏ ਹਾਸਿਲ ਕਰਕੇ ਯੂਨੀਵਰਸਿਟੀ ਵਿਚ 67ਵਾਂ ਸਥਾਨ ਤੇ ਪਰਾਚੀ ਚੌਧਰੀ ਨੇ 7.84 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ’ਚ 80ਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਡਾ. ਲੱਕੀ ਸ਼ਰਮਾ (ਮੁਖੀ, ਆਰਟਸ ਵਿਭਾਗ) ਤੇ ਵਿਭਾਗ ਦੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਮਨਦੀਪ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਰਪੰਚ ਗੁਰਪ੍ਰੀਤ ਸਿੰਘ ਭਾਗੋਵਾਲ ਨਾਲ ਸੰਨੀ ਲੋਧੀਨੰਗਲ ਤੇ ਹੋਰਾਂ ਨੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।