26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹਮਲੇ ’ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਬਮਿਆਲ, 25 ਸਤੰਬਰ (ਰਾਕੇਸ਼ ਸ਼ਰਮਾ)-ਬੀਤੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਪਿੰਡ ਰਤੜਵਾਂ ਵਾਸੀ ਨੌਜਵਾਨ ਤੂਸ਼ਾਰ ਮਹਾਲ ’ਤੇ ਪਿੰਡ ਕੋਲੀਆਂ ਵਿਖੇ ਹੋਏ ਹਮਲੇ ’ਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ੁੱਕਰਵਾਰ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ । ਤੂਸ਼ਾਰ ਦਾ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ ।

ਮ੍ਰਿਤਕ ਨੌਜਵਾਨ ਤੂਸ਼ਾਰ ਮਹਾਲ ਦੀ ਫਾਈਲ ਫੋਟੋ । 26-09-2026
ਬਮਿਆਲ, 25 ਸਤੰਬਰ (ਰਾਕੇਸ਼ ਸ਼ਰਮਾ)-ਬੀਤੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਪਿੰਡ ਰਤੜਵਾਂ ਵਾਸੀ ਨੌਜਵਾਨ ਤੂਸ਼ਾਰ ਮਹਾਲ ’ਤੇ ਪਿੰਡ ਕੋਲੀਆਂ ਵਿਖੇ ਹੋਏ ਹਮਲੇ ’ਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ੁੱਕਰਵਾਰ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ । ਤੂਸ਼ਾਰ ਦਾ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ । ਨੌਜਵਾਨ ਦੀ ਮੌਤ ਤੋਂ ਬਾਅਦ ਥਾਣਾ ਨਰੋਟ ਜੈਮਲ ਸਿੰਘ ਦੀ ਪੁਲਿਸ ਨੇ ਮਾਮਲੇ ’ਚ ਕਤਲ ਦੀ ਧਾਰਾ ਵੀ ਸ਼ਾਮਿਲ ਕਰ ਲਈ ਹੈ । ਜਾਣਕਾਰੀ ਅਨੁਸਾਰ ਪੁਲਿਸ ਨੇ ਘਟਨਾ ਦੇ ਸਮੇਂ 2 ਅਣਪਛਾਤੇ ਵਿਅਕਤੀਆਂ ਸਮੇਤ ਕੁੱਲ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ । ਪੁਲਿਸ ਨੇ ਪਿੰਡ ਗਾਜ਼ੀ ਵਾੜਮਾਂ ਵਾਸੀ ਮਨੂੰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ, ਜਦਕਿ 5 ਮੁਲਜ਼ਮ ਅਜੇ ਫ਼ਰਾਰ ਦੱਸੇ ਜਾ ਰਹੇ ਹਨ । ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਤੋਂ ਕਰੀਬ ਤਿੰਨ ਦਿਨ ਪਹਿਲਾਂ ਇਕ ਵਿਆਹ ਸਮਾਗਮ ਦੌਰਾਨ ਤੂਸ਼ਾਰ ਮਹਾਲ ਤੇ ਪਿੰਡ ਗਾਜ਼ੀ ਵਾੜਮਾਂ ਦੇ ਕੁਝ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ । ਸਮਾਗਮ ’ਚ ਮੌਜੂਦ ਲੋਕਾਂ ਨੇ ਦੋਵਾਂ ਧਿਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ । ਦੋਸ਼ ਹੈ ਕਿ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਕੋਲੀਆਂ ਮੋੜ ਨੇੜੇ ਦੂਜੀ ਧਿਰ ਦੇ ਨੌਜਵਾਨਾਂ ਨੇ ਤੂਸ਼ਾਰ ਦੀ ਗੱਡੀ ਨੂੰ ਘੇਰ ਲਿਆ ਅਤੇ ਗੋਲੀਬਾਰੀ ਕੀਤੀ । ਜਾਨ ਬਚਾਉਣ ਲਈ ਭੱਜਣ ਦੌਰਾਨ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ । ਥਾਣਾ ਨਰੋਟ ਜੈਮਲ ਸਿੰਘ ਦੇ ਏ.ਐਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ । ਮਾਮਲੇ ਵਿਚ ਕਤਲ ਦੀ ਧਾਰਾ ਸ਼ਾਮਿਲ ਕਰ ਦਿੱਤੀ ਗਈ ਹੈ । ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ । ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਕਾਰਵਾਈ ਜਾਰੀ ਹੈ ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਭਲਕੇ ਹੋਣਗੇ ਦੂਜੇ ਵਿਸ਼ੇਸ਼ ਲੜੀਵਾਰ ਗੁਰਮਤਿ ਸਮਾਗਮ ਅਗਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ’ਚ ਐਨ.ਐਸ.ਐਸ. ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।