28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜੀ.ਐੱਸ ਇੰਟਰਨੈਸ਼ਨਲ ਸਕੂਲ ਵਲੋਂ ‘ਖੁਸ਼ਹਾਲ ਕਲਾਸਰੂਮ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਲਗਾਈ

ਕੋਟਲੀ ਸੂਰਤ ਮੱਲ੍ਹੀ, 27 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਅਧਿਆਪਕਾਂ ਲਈ ‘ਖੁਸ਼ਹਾਲ ਕਲਾਸਰੂਮ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 28-09-2026
ਕੋਟਲੀ ਸੂਰਤ ਮੱਲ੍ਹੀ, 27 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਅਧਿਆਪਕਾਂ ਲਈ ‘ਖੁਸ਼ਹਾਲ ਕਲਾਸਰੂਮ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆ ਕਿ ਵਰਕਸ਼ਾਪ ਦੇ ਸਰੋਤ ਵਿਅਕਤੀਆਂ ਵਿਨੇਤਾ ਮਹਾਜਨ ਤੇ ਅਨੂਪਮਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸਰੋਤ ਵਿਅਕਤੀਆਂ ਨੇ ਅਧਿਆਪਕਾਂ ਨਾਲ ‘ਖੁਸ਼ਹਾਲ ਕਲਾਸਰੂਮ’ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਲੋਂ ਅਧਿਆਪਕਾਂ ਕੋਲੋਂ ਵੱਖ-ਵੱਖ ਰੁਚਿਕਰ, ਗਿਆਨਵਰਧਕ ਤੇ ਵਿਹਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਯੋਧ ਸਿੰਘ, ਐਮ.ਡੀ ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਡਾਇਰੈਕਟਰ ਅਯੋਧ ਸਿੰਘ ਨੇ ਆਪਣੇ ਸੰਬੋਧਨ ’ਚ ਸਰੋਤ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਦੇ ਗਿਆਨ ਤੇ ਤਜਰਬੇ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਵੀਆਂ ਸਿੱਖਣ-ਸਿਖਾਉਣ ਦੀਆਂ ਵਿਧੀਆਂ ਨਾਲ ਜੋੜਦੀਆਂ ਹਨ। ਇਸ ਮੌਕੇ ਤੇ ਸੰਸਥਾ ਦੇ ਸਮੁੱਚੇ ਅਧਿਆਪਕ ਤੇ ਸਕੂਲ ਪ੍ਰਬੰਧਕ ਹਾਜ਼ਰ ਸਨ ।
ਪਿਛਲੀ ਖ਼ਬਰ ਹਲਕਾ ਕਾਦੀਆਂ ’ਚ ਮਾਹਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ- ਆਲੋਵਾਲ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।