28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

3 ਅਕਤੂਬਰ ਨੂੰ ਘਣੀਏ ਕੇ ਬਾਂਗਰ ਵਿਖੇ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 3 ਅਕਤੂਬਰ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਲੋਕ ਮਿਲਣੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨ ਰੰਧਾਵਾ ਨੇ ਦਿੱਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਜੋਬਨ ਰੰਧਾਵਾ 28-09-2026
ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 3 ਅਕਤੂਬਰ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਲੋਕ ਮਿਲਣੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨ ਰੰਧਾਵਾ ਨੇ ਦਿੱਤੀ। ਜੋਬਨ ਰੰਧਾਵਾ ਨੇ ਦੱਸਿਆ ਕਿ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕੇ ਦੇ ਲੋਕਾਂ ਨਾਲ ਸਿੱਧੇ ਰੂ-ਬ-ਰੂ ਹੋਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਡਾ ਇਕੱਠ ਕੀਤਾ ਜਾਵੇਗਾ। ਜੋਬਨ ਰੰਧਾਵਾ ਨੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦੇ ਆਗੂਆਂ, ਪੰਚਾਂ-ਸਰਪੰਚਾਂ, ਪਾਰਟੀ ਦੇ ਅਹੁਦੇਦਾਰਾਂ ਤੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਲੋਕ ਮਿਲਣੀ ਵਿਚ ਸ਼ਮੂਲੀਅਤ ਕਰਨ ਅਤੇ ਇਸ ਨੂੰ ਸਫਲ ਬਣਾਉਣ।
ਪਿਛਲੀ ਖ਼ਬਰ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੀ ਹੜਤਾਲ ਕਾਰਨ 28 ਤੋਂ 30 ਸਤੰਬਰ ਤੱਕ ਬੈਂਕ ਰਹਿਣਗੇ ਬੰਦ ਅਗਲੀ ਖ਼ਬਰ ਹਲਕਾ ਕਾਦੀਆਂ ’ਚ ਮਾਹਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ- ਆਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।