29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗ੍ਰਾਮ ਪੰਚਾਇਤ ਫੱਤੂਪੁਰ ਨੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 28 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਗ੍ਰਾਮ ਪੰਚਾਇਤ ਫੱਤੂਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜ ਦੀ ਗਰਾਉਡ ਵਿਚ ਦੋ ਰੋਜ਼ਾ ਕ੍ਰਿਕਟ ਟੁੂਰਨਾਮੇੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਕੀਤਾ। ਜਦੋਂ ਕਿ ਪਿੰਡ ਦੇ ਮੋਹਤਬਰ ਤੇ ਮੈਂਬਰ ਪੰਚਾਇਤ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ।

ਅਜੀਤ ਡੈਸਕ 29-09-2026
ਕੋਟਲੀ ਸੂਰਤ ਮੱਲ੍ਹੀ, 28 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਗ੍ਰਾਮ ਪੰਚਾਇਤ ਫੱਤੂਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜ ਦੀ ਗਰਾਉਡ ਵਿਚ ਦੋ ਰੋਜ਼ਾ ਕ੍ਰਿਕਟ ਟੁੂਰਨਾਮੇੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਕੀਤਾ। ਜਦੋਂ ਕਿ ਪਿੰਡ ਦੇ ਮੋਹਤਬਰ ਤੇ ਮੈਂਬਰ ਪੰਚਾਇਤ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਦੋ ਦਿਨ ਚੱਲੇ ਇਸ ਟੂਰਨਾਮੈਂਟ ’ਚ ਦੇਹੜ ਤੇ ਰਮਦਾਸ ਦੀਆਂ ਕ੍ਰਿਕਟ ਟੀਮਾਂ ਦੇ ਖਿਡਾਰੀਆਂ ਨੇ ਆਪਣੇ ਮੈਚ ਜਿੱਤ ਕੇ ਫਾਈਨਲ ਵਿਚ ਪ੍ਰਵੇਸ ਕੀਤਾ ਤੇ ਹੋਏ ਫਾਈਨਲ ਮੁਕਾਬਲੇ ਦੌਰਾਨ ਪਿੰਡ ਰਮਦਾਸ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੂਰਨਾਮੈਂਟ ਟਰਾਫੀ ’ਤੇ ਕਬਜ਼ਾ ਕੀਤਾ। ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਦਿਆਂ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਕਿਹਾ ਕਿ ਖੇਡਾਂ ਜਿੰਦਗੀ ਦਾ ਜ਼ਰੂਰੀ ਅੰਗ ਹਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਬੁਰੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਆਪ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਤੇ ਪਿੰਡਾਂ ’ਚ ਵਧੀਆ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਮੌਕੇ ਸਰਪੰਚ ਦਲਜੀਤ ਸਿੰਘ ਦੇਹੜ, ਚਿਮਨ ਸਿੰਘ ਰਹੀਮਾਬਾਦ, ਸਾਬੀ ਚੇਅਰਮੈਨ, ਮਲਕੀਤ ਸਿੰਘ ਮੱਲ੍ਹੀ ਗਵਾਰਾ, ਬਲਾਕ ਸੰਮਤੀ ਮੈਂਬਰ ਤਰਨਜੀਤ ਸਿੰਘ, ਸੋਨੂੰ ਬਾਜਵਾ, ਟਿੱਕਾ ਗਵਾਰਾ, ਜੱਗੂ ਗਵਾਰਾ ਸਮੇਤ ਖੇਡ ਪ੍ਰੇਮੀ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਨੇ ਕੀਤਾ ਵਿਧਾਇਕ ਰੰਧਾਵਾ ਤੇ ਪੰਜਾਬ ਸਰਕਾਰ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।