29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐੱਸ.ਐੱਲ. ਬਾਵਾ ਕਾਲਜ ਨੇ ‘ਮੌਜ਼ੂਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਐੱਸ. ਐੱਲ.

ਅਜੀਤ ਡੈਸਕ 29-09-2026
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ, ਬਟਾਲਾ ਦੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੀ ਯੋਗ ਅਗਵਾਈ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ‘ਮੌਜ਼ੂਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਅਤੇ ਉਨ੍ਹਾਂ ਦੇ ਹੁਨਰ ਨੂੰ ਵਧਾਉਣਾ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਦਿਆਰਥੀਆਂ ਨੂੰ ਮੌਜ਼ੂਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਵਿਸਤ੍ਰਿਤ ਚਰਚਾ ਕਰਕੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ। ਉਨ੍ਹਾਂ ਨੇ ਵਿਦਿਆਰਥੀ ਨੂੰ ਆਪਣੇ ਚੁਣੇ ਹੋਏ ਵਿਸ਼ਿਆਂ ਤੋਂ ਇਲਾਵਾ, ਰੋਜ਼ਾਨਾ ਕਾਲਜ ਲਾਇਬ੍ਰੇਰੀ ਦਾ ਦੌਰਾ ਕਰਨ, ਅਖ਼ਬਾਰਾਂ ਅਤੇ ਵੱਖ-ਵੱਖ ਪ੍ਰਤੀਯੋਗੀ ਰਸਾਲਿਆਂ ਨੂੰ ਪੜ੍ਹਨ ਅਤੇ ਏ.ਆਈ., ਚੈਟ, ਜੀਪੀਟੀ ਅਤੇ ਜੈਮਿਨੀ ਵਰਗੇ ਆਧੁਨਿਕ ਤਕਨੀਕੀ ਸਾਧਨਾਂ ਵਿਚ ਨਿਪੁੰਨ ਬਣਨ ਲਈ ਉਤਸ਼ਾਹਿਤ ਕੀਤਾ। ਮੁੱਖ ਬੁਲਾਰੇ ਡਾ. ਗੁਰਪ੍ਰੀਤ ਸਿੰਘ ਨੇ ਮੌਜ਼ੂਦਾ ਮੁੱਦਿਆਂ, ਜਿਨ੍ਹਾਂ ਵਿਚ ਬ੍ਰਿਕਸ ਸੰਮੇਲਨ, ਸੰਯੁਕਤ ਰਾਸ਼ਟਰ ਮਹਾਸਭਾ ਦੀ ਮੀਟਿੰਗ, ਰੂਸ-ਯੂਕਰੇਨ ਯੁੱਧ, ਭਾਰਤ-ਅਮਰੀਕਾ ਵਪਾਰ ਅਤੇ ਟੈਰਿਫ ਵਿਵਾਦ ਅਤੇ ਚੋਣ ਕਮਿਸ਼ਨ ਵਿਵਾਦ ਸ਼ਾਮਲ ਹਨ, ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ।
ਪਿਛਲੀ ਖ਼ਬਰ ਆਰ.ਆਰ.ਬਾਵਾ.ਡੀਏਵੀ ਕਾਲਜ ਬੀ.ਏ. ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਸ਼ਹਿਜ਼ਾਦਾ ਵਲੋਂ ਆਸ਼ਰਮ ਵਿਖੇ ਸਤਿਸੰਗ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।