ਦੀਨਾਨਗਰ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਡਰੋਨ ਸ਼ੋਅ ਅੱਜ- ਸ਼ਮਸ਼ੇਰ ਸਿੰਘ
ਦੀਨਾਨਗਰ, 28 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਨਾਨਗਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਅੱਜ ਮੰਗਲਵਾਰ 29 ਸਤੰਬਰ ਨੂੰ ਸ਼ਾਮ ਸਾਢੇ ਛੇ ਵਜੇ ਦੀਨਾਨਗਰ ਬਾਈਪਾਸ ਵਿਖੇ ਆਰੀਆ ਨਗਰ ਨੇੜੇ ਹੈਲੀਪੈਡ ਗਰਾਊਂਡ ਵਿਚ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਡਰੋਨ ਸ਼ੋਅ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ।
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ
29-09-2026