29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜਿਲ੍ਹਾ ਜੁਡੀਸ਼ੀਅਲ ਤੇ ਬਾਰ ਐਸੋਸੀਏਸ਼ਨ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੂਟੇ ਲਗਾ ਕੇ ਮਨਾਇਆ

ਗੁਰਦਾਸਪੁਰ, 28 ਸਤੰਬਰ (ਅਸ਼ੋਕ ਸ਼ਰਮਾ)-ਜਿਲ੍ਹਾ ਜੁਡੀਸ਼ੀਅਲ ਤੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਂਝੇ ਯਤਨਾਂ ਸਦਕਾ ਸ਼ਹੀਦ ਏ ਆਜਮ ਭਗਤ ਸਿੰਘ ਦਾ ਜਨਮ ਦਿਹਾੜਾ ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਜਿਲ੍ਹਾ ਤੇ ਸ਼ੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਆਪਣੀ ਜੁਡੀਸ਼ੀਅਲ ਅਫਸਰਾਂ ਦੀ ਟੀਮ ਸਮੇਤ ਸ਼ਾਮਿਲ ਹੋਏ।

ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਂਦੇ ਹੋਏ ਜਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਨਾਲ ਹੋਰ ਵਕੀਲ। ਤਸਵੀਰ: ਵਿਸ਼ਾਲ ਮੁੰਨਾ 29-09-2026
ਗੁਰਦਾਸਪੁਰ, 28 ਸਤੰਬਰ (ਅਸ਼ੋਕ ਸ਼ਰਮਾ)-ਜਿਲ੍ਹਾ ਜੁਡੀਸ਼ੀਅਲ ਤੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਂਝੇ ਯਤਨਾਂ ਸਦਕਾ ਸ਼ਹੀਦ ਏ ਆਜਮ ਭਗਤ ਸਿੰਘ ਦਾ ਜਨਮ ਦਿਹਾੜਾ ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਜਿਲ੍ਹਾ ਤੇ ਸ਼ੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਆਪਣੀ ਜੁਡੀਸ਼ੀਅਲ ਅਫਸਰਾਂ ਦੀ ਟੀਮ ਸਮੇਤ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਂਦੇ ਹੋਏ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਹਰ ਵਿਅਕਤੀ ਵਲੋਂ ਲਗਾਏ ਬੂਟਿਆਂ ਦੀ ਸਾਂਭ ਸੰਭਾਲ ’ਤੇ ਜੋਰ ਦਿੱਤਾ। ਇਸ ਮੌਕੇ ਸਮੂਹ ਜੱਜ, ਅਧਿਕਾਰੀ, ਵਕੀਲ ਅਤੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਨਵੀਂ ਚੁਣੀ ਟੀਮ ਸਮੇਤ ਹਾਜਰ ਸਨ। ਇਸ ਮੌਕੇ ਐਡਵੋਕੇਟ ਜਸਕਰਨ ਸਿੰਘ ਸੈਕਟਰੀ ਜਿਲ੍ਹਾ ਬਾਰ ਐਸੋਸੀਏਸ਼ਨ, ਐਡਵੋਕੇਟ ਆਰ.ਕੇ ਨਡਾਲਾ, ਮੁਨੀਸ਼ ਕੁਮਾਰ ਉਪ ਪ੍ਰਧਾਨ, ਐਡਵੋਕੇਟ ਰਾਕੇਸ਼ ਸ਼ਰਮਾ, ਸੁਖਜਿੰਦਰ ਸਿੰਘ ਸੈਣੀ, ਅਮਿਤ ਕੁਮਾਰ ਤੋਂ ਇਲਾਵਾ ਸੀਨੀਅਰ ਐਡਵੋਕੇਟ ਹਾਜਰ ਸਨ ।
ਪਿਛਲੀ ਖ਼ਬਰ ਰੈੱਡ ਕਰਾਸ ਵਲੋਂ ਆਈ.ਟੀ.ਆਈ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।