29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਰੀਆਂ ਦਾ ਸਿਲਸਲਾ ਜਾਰੀ- 20 ਦਿਨਾਂ ’ਚ ਦੂਜੀ ਵਾਰ ਕਰਿਆਨਾ ਸਟੋਰ ’ਚ ਚੋਰੀ

ਧਾਰੀਵਾਲ, 28 ਸਤੰਬਰ (ਸਵਰਨ ਸਿੰਘ)-ਧਾਰੀਵਾਲ ਸ਼ਹਿਰ ਵਿਚ ਚੋਰੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੋਣ ਕਰ ਕੇ ਦੁਕਾਨਦਾਰਾਂ ਵਿਚ ਭਾਰੀ ਸਹਿਮ ਹੈ। ਪੁਰਾਣਾ ਬੱਸ ਸਟੈਂਡ ਨੇੜੇ ਸ਼ੀਤਲਾ ਮਾਤਾ ਮੰਦਰ ਦੇ ਸਾਹਮਣੇ ਸਥਿਤ ਪਿਆਰਾ ਲਾਲ ਹਾਂਡਾ ਕਰਿਆਨਾ ਸਟੋਰ ਤੋਂ ਚੋਰਾਂ ਨੇ ਮਹਿਜ਼ 20 ਦਿਨਾਂ ਦੇ ਅੰਦਰ ਦੂਜੀ ਵਾਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ।

ਅਜੀਤ ਡੈਸਕ 29-09-2026
ਧਾਰੀਵਾਲ, 28 ਸਤੰਬਰ (ਸਵਰਨ ਸਿੰਘ)-ਧਾਰੀਵਾਲ ਸ਼ਹਿਰ ਵਿਚ ਚੋਰੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੋਣ ਕਰ ਕੇ ਦੁਕਾਨਦਾਰਾਂ ਵਿਚ ਭਾਰੀ ਸਹਿਮ ਹੈ। ਪੁਰਾਣਾ ਬੱਸ ਸਟੈਂਡ ਨੇੜੇ ਸ਼ੀਤਲਾ ਮਾਤਾ ਮੰਦਰ ਦੇ ਸਾਹਮਣੇ ਸਥਿਤ ਪਿਆਰਾ ਲਾਲ ਹਾਂਡਾ ਕਰਿਆਨਾ ਸਟੋਰ ਤੋਂ ਚੋਰਾਂ ਨੇ ਮਹਿਜ਼ 20 ਦਿਨਾਂ ਦੇ ਅੰਦਰ ਦੂਜੀ ਵਾਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਦੁਕਾਨ ਦੇ ਮਾਲਕ ਪੀੜਤ ਸੁਰਿੰਦਰ ਹਾਂਡਾ ਨੇ ਦੱਸਿਆ ਕਿ ਤਕਰੀਬਨ 20 ਦਿਨ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ’ਚ ਚੋਰੀ ਹੋਈ ਸੀ ਅਤੇ ਹੁਣ ਦੁਬਾਰਾ ਚੋਰਾਂ ਨੇ ਉਨ੍ਹਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਰ ਦੁਕਾਨ ਵਿਚੋਂ ਮਹਿੰਗੀਆਂ ਚੀਜਾਂ ਚੋਰੀ ਕਰ ਕੇ ਲੈ ਗਏ, ਜਿਸ ਨਾਲ ਉਨ੍ਹਾਂ ਦਾ ਤਕਰੀਬਨ 40 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਦੁਕਾਨਦਾਰ ਸੁਰਿੰਦਰ ਹਾਂਡਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਤੁਰੰਤ 112 ਨੰਬਰ ’ਤੇ ਦਿੱਤੀ ਗਈ ਹੈ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਗਸ਼ਤ ਵਧਾਈ ਜਾਵੇ ।
ਪਿਛਲੀ ਖ਼ਬਰ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਦਾ ਤਿੱਖਾ ਹੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।