30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਣਅਧਿਕਾਰਤ ਕਾਲੋਨੀਆਂ ਤੇ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ

ਪਠਾਨਕੋਟ, 29 ਸਤੰਬਰ (ਸੰਧੂ/ਵਿਨੋਦ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਪਠਾਨਕੋਟ ਦੀ ਅਗਵਾਈ ਹੇਠ ਅਣਅਧਿਕਾਰਤ ਕਾਲੋਨੀਆਂ ਤੇ ਉਸਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ । ਵਿਭਾਗ ਦੀ ਟੀਮ ਵਲੋਂ 24 ਤੇ 25 ਸਤੰਬਰ ਨੂੰ ਡਿਊਟੀ ਮੈਜਿਸਟ੍ਰੇਟ-ਕਮ-ਸਬੰਧਿਤ ਤਹਿਸੀਲਦਾਰ ਤੇ ਪੁਲਿਸ ਟੀਮ ਦੀ ਮੌਜੂਦਗੀ ’ਚ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ।

ਅਜੀਤ ਡੈਸਕ 30-09-2026
ਪਠਾਨਕੋਟ, 29 ਸਤੰਬਰ (ਸੰਧੂ/ਵਿਨੋਦ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਪਠਾਨਕੋਟ ਦੀ ਅਗਵਾਈ ਹੇਠ ਅਣਅਧਿਕਾਰਤ ਕਾਲੋਨੀਆਂ ਤੇ ਉਸਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ । ਵਿਭਾਗ ਦੀ ਟੀਮ ਵਲੋਂ 24 ਤੇ 25 ਸਤੰਬਰ ਨੂੰ ਡਿਊਟੀ ਮੈਜਿਸਟ੍ਰੇਟ-ਕਮ-ਸਬੰਧਿਤ ਤਹਿਸੀਲਦਾਰ ਤੇ ਪੁਲਿਸ ਟੀਮ ਦੀ ਮੌਜੂਦਗੀ ’ਚ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ । ਇਸ ਦੌਰਾਨ ਜ਼ਿਲ੍ਹੇ ਦੇ ਕੰਢੀ ਖੇਤਰ ਅਧੀਨ ਪਿੰਡ ਬੁੰਗਲ, ਬਧਾਨੀ ਤੇ ਚਮਰੌੜ ਵਿਖੇ ਅਣਅਧਿਕਾਰਤ ਕਾਲੋਨੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ, ਜਦਕਿ ਪਠਾਨਕੋਟ-ਅੰਮ੍ਰਿਤਸਰ ਮੁੱਖ ਮਾਰਗ ਨਾਲ ਲੱਗਦੇ ਪਿੰਡ ਜਸਵਾਲ ਲਾਹੜੀ ਤੇ ਪਰਮਾਨੰਦ ਵਿਖੇ ਅਣਅਧਿਕਾਰਤ ਉਸਾਰੀਆਂ ਵਿਰੁੱਧ ਢਾਹੁਣ ਅਤੇ ਸੀਲ ਕਰਨ ਦੀ ਕਾਰਵਾਈ ਕੀਤੀ ਗਈ । ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਣਅਧਿਕਾਰਤ ਢੰਗ ਨਾਲ ਵਿਕਸਿਤ ਕੀਤੀਆਂ ਜਾ ਰਹੀਆਂ ਕਾਲੋਨੀਆਂ ਤੇ ਉਸਾਰੀਆਂ ਨੂੰ ਨਿਯਮਾਂ ਅਨੁਸਾਰ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਵਾਉਣ ਉਪਰੰਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ । ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਗਰ ਨਿਗਮ, ਨਗਰ ਕੌਂਸਲ, ਲਾਲ ਲਕੀਰ ਤੇ ਫ਼ਿਰਨੀ ਤੋਂ ਬਾਹਰ ਪੈਂਦੇ ਰਕਬੇ ਵਿਚ ਪਲਾਟ ਖਰੀਦਣ ਤੋਂ ਪਹਿਲਾਂ ਕਾਲੋਨੀ ਦੀ ਸਰਕਾਰੀ ਮਨਜ਼ੂਰੀ ਅਤੇ ਲਾਇਸੈਂਸ ਦੀ ਪੂਰੀ ਜਾਂਚ ਜ਼ਰੂਰ ਕਰਨ ।
ਪਿਛਲੀ ਖ਼ਬਰ ਪਰਾਲੀ ਸਾੜਨ ’ਤੇ ਪਠਾਨਕੋਟ ਜ਼ਿਲ੍ਹੇ ’ਚ ਪੂਰਨ ਪਾਬੰਦੀ ਅਗਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।