01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਵਲੋਂ ਵਿਦਿਆਰਥੀਆਂ ਦਾ ਸਿੱਖਿਆਤਮਕ ਦੌਰਾ ਕਰਵਾਇਆ

ਊਧਨਵਾਲ, 30 ਸਤੰਬਰ (ਪਰਗਟ ਸਿੰਘ)-ਪੀ. ਐਮ.

57 ਤਮਗੇ ਪ੍ਰਾਪਤ ਕਰਨ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਅਧਿਕਾਰੀ। ਅਜੀਤ ਤਸਵੀਰ 01-10-2026
ਊਧਨਵਾਲ, 30 ਸਤੰਬਰ (ਪਰਗਟ ਸਿੰਘ)-ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਪੁਰਾ ਧੰਦੋਈ ਦੇ ਵਿਦਿਆਰਥੀਆਂ ਦਾ ਸਿੱਖਿਆਤਮਕ ਦੌਰਾ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਘੁੰਮਣ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਪ੍ਰਭਜੋਤ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆਤਮਕ ਦੌਰੇ ਲਈ ਰਵਾਨਾ ਕੀਤਾ ਗਿਆ। ਇਹ ਦੌਰਾ ਸਿਹਤ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਮਰੀਜਾਂ ਦੇ ਇਲਾਜ ਦੌਰਾਨ ਸਾਂਭ ਸੰਭਾਲ, ਦਵਾਈਆਂ ਆਦਿ ਪ੍ਰਬੰਧਾਂ ਸੰਬੰਧੀ ਜਾਣਕਾਰੀ ਮਹੁੱਈਆਂ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਬਹੁਤ ਵਧੀਆ ਤੇ ਸ਼ਲਾਘਾ ਯੋਗ ਕਦਮ ਹੈ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਇਸ ਤਰ੍ਹਾਂ ਦੇ ਮੌਕੇ ਦਿੱਤੇ ਜਾ ਰਹੇ ਹਨ। ਇਸ ਮੌਕੇ ਅਧਿਆਪਕਾਂ ਮਨਜਿੰਦਰ ਕੌਰ, ਸ਼ਰਨਜੀਤ ਕੌਰ, ਪ੍ਰਣੀਤ ਕੌਰ, ਯਾਦਵਿੰਦਰ ਸਿੰਘ, ਨਵਦੀਪ ਸਿੰਘ,ਸਰਿੰਦਰ ਸਿੰਘ, ਇਕਬਾਲ ਸਿੰਘ, ਸ਼ਮਸ਼ੇਰ ਸਿੰਘ, ਸਰਬਜੀਤ ਸਿੰਘ ਵਿਦਿਆਰਥੀਆਂ ਦੇ ਨਾਲ ਰਹੇ।
ਪਿਛਲੀ ਖ਼ਬਰ ਮਨਦੀਪ ਕੌਰ ਸਰਬੋਤਮ ਅਧਿਆਪਕਾ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕ ਮੁਕਾਬਲਿਆਂ ’ਚ ਵਾਹ-ਵਾਹ ਖੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।