03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦੁਰਘਟਨਾਵਾਂ ਵਾਲੇ ਚੌਰਾਹੇ ’ਚ ਚੌਕ ਬਣਾਉਣ ਦਾ ਰਾਹ ਹੋਇਆ ਸਾਫ

ਗੁਰਦਾਸਪੁਰ, 2 ਅਕਤੂਬਰ (ਚੱਕਰਾਜਾ)-ਲਗਾਤਾਰ ਦੁਰਘਟਨਾਵਾਂ ਦਾ ਕਾਰਨ ਬਣ ਰਹੇ ਹਰਦੋਛੰਨੀਆਂ ਚੋਰਾਹੇ ਨੂੰ ਖੁੱਲਾ ਕਰਕੇ ਉਥੇ ਚੌਕ ਬਣਾਉਣ ਦਾ ਰਾਹ ਸਾਫ ਹੋ ਗਿਆ ਹੈ। ਇਸ ਸਬੰਧੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਉਕਤ ਚੌਕ ਦਾ ਜਾਇਜ਼ਾ ਲਿਆ ਗਿਆ ਤੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਨਾਲ ਸੰਪਰਕ ਕਰਕੇ ਚੌਕ ਵਿਚਕਾਰ ਲੱਗੇ 2 ਦਰੱਖਤ ਜਲਦ ਘਟਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ।

ਅਜੀਤ ਡੈਸਕ 03-10-2026
ਗੁਰਦਾਸਪੁਰ, 2 ਅਕਤੂਬਰ (ਚੱਕਰਾਜਾ)-ਲਗਾਤਾਰ ਦੁਰਘਟਨਾਵਾਂ ਦਾ ਕਾਰਨ ਬਣ ਰਹੇ ਹਰਦੋਛੰਨੀਆਂ ਚੋਰਾਹੇ ਨੂੰ ਖੁੱਲਾ ਕਰਕੇ ਉਥੇ ਚੌਕ ਬਣਾਉਣ ਦਾ ਰਾਹ ਸਾਫ ਹੋ ਗਿਆ ਹੈ। ਇਸ ਸਬੰਧੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਉਕਤ ਚੌਕ ਦਾ ਜਾਇਜ਼ਾ ਲਿਆ ਗਿਆ ਤੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਨਾਲ ਸੰਪਰਕ ਕਰਕੇ ਚੌਕ ਵਿਚਕਾਰ ਲੱਗੇ 2 ਦਰੱਖਤ ਜਲਦ ਘਟਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ। ਦੱਸ ਦਈਏ ਕਿ ਇਥੇ ਇਨਾਂ ਦਰੱਖਤਾਂ ਕਾਰਨ ਹੀ ਬੀਤੇ ਦਿਨ ਦੁਰਘਟਨਾ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਜਦਕਿ ਦੋ ਹੋਰ ਨੌਜਵਾਨ ਜ਼ਖਮੀ ਹੋਏ ਸਨ। ਜਿਸ ਤੋਂ ਬਾਅਦ ਕਿਸਾਨ ਆਗੂ ਇੰਦਰਪਾਲ ਸਿੰਘ ਬੈਂਸ ਵਲੋਂ ਇਥੇ ਚੌਕ ਬਣਾਉਣ ਦੀ ਮੰਗ ਦੁਹਰਾਈ ਗਈ ਸੀ। ਜਿਸ ਤੋਂ ਬਾਅਦ ਅੱਜ ਰਾਜੀਵ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਚੌਕ ਦਾ ਜਾਇਜ਼ਾ ਲਿਆ, ਜਿੱਥੇ ਇੰਦਰਪਾਲ ਸਿੰਘ ਬੈਂਸ ਨੇ ਚੇਅਰਮੈਨ ਰਾਜੀਵ ਸ਼ਰਮਾ ਦਾ ਧੰਨਵਾਦ ਕੀਤਾ। ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਜੇਕਰ ਚੌਕ ਬਣਾਉਣ ’ਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇੰਪਰੂਵਮੈਂਟ ਟਰੱਸਟ ਹਰ ਦਿੱਕਤ ਨੂੰ ਦੂਰ ਕਰੇਗਾ ਅਤੇ ਜੇਕਰ ਲੋੜ ਪਈ ਤਾਂ ਇੰਪਰੂਵਮੈਂਟ ਟਰੱਸਟ ਵਲੋਂ ਹੀ ਇੱਥੇ ਚੌਕ ਬਣਵਾਇਆ ਜਾਏਗਾ।
ਪਿਛਲੀ ਖ਼ਬਰ ਸੱਚਾਈ, ਸਵੱਛਤਾ ਤੇ ਏਕਤਾ ਦੇ ਸੰਦੇਸ਼ ਨਾਲ ‘ਰਨ ਫਾਰ ਡੀ.ਏ.ਵੀ’ ਦਾ ਕੀਤਾ ਆਯੋਜਨ ਅਗਲੀ ਖ਼ਬਰ ਮਾਣ ਭੱਤਾ ਵਰਕਰਜ਼ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।