03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਫੂਡ ਸੇਫਟੀ ਟੀਮ ਨੇ ਚਲਾਈ ਵੱਡੀ ਚੈਕਿੰਗ ਮੁਹਿੰਮ

ਗੁਰਦਾਸਪੁਰ, 2 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਖੇਤਰ ’ਚ ਵੱਡੀ ਚੈਕਿੰਗ ਮੁਹਿੰਮ ਚਲਾਈ। ਅਸਿਸਟੈਂਟ ਕਮਿਸ਼ਨਰ ਫੂਡ ਡਾ: ਜੀ.

ਇਕ ਵੇਲਣੇ ’ਤੇ ਜਾਂਚ ਕਰਦੇ ਹੋਏ ਅਸਿਸਟੈਂਟ ਕਮਿਸ਼ਨਰ ਫੂਡ ਡਾ: ਜੀ.ਐਸ ਪੰਨੂ ਨਾਲ ਗੰਨਾ ਕਮਿਸ਼ਨਰ ਡਾ: ਅਮਰੀਕ ਸਿੰਘ ਤੇ ਹੋਰ। ਤਸਵੀਰ: ਵਿਸ਼ਾਲ ਮੁੰਨਾ 03-10-2026
ਗੁਰਦਾਸਪੁਰ, 2 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਖੇਤਰ ’ਚ ਵੱਡੀ ਚੈਕਿੰਗ ਮੁਹਿੰਮ ਚਲਾਈ। ਅਸਿਸਟੈਂਟ ਕਮਿਸ਼ਨਰ ਫੂਡ ਡਾ: ਜੀ.ਐਸ ਪੰਨੂ ਦੀ ਅਗਵਾਈ ਹੇਠ ਕੀਤੀ ਇਸ ਕਾਰਵਾਈ ਦੌਰਾਨ ਗੁੜ ਬਣਾਉਣ ਵਾਲੇ ਵੇਲਨਿਆਂ ਤੇ ਖਾਧ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ । ਜਿਸ ਦੌਰਾਨ ਅਣਗਹਿਲੀ ਵਰਤਣ ਵਾਲੇ 2 ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ। ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਿਸ਼ਨਰ ਫੂਡ ਡਾ: ਜੀ.ਐਸ. ਪੰਨੂ ਨੇ ਦੱਸਿਆ ਕਿ ਇਸ ਵਿਸ਼ੇਸ਼ ਟੀਮ ਵਿਚ ਗੰਨਾ ਕਮਿਸ਼ਨਰ ਡਾ: ਅਮਰੀਕ ਸਿੰਘ, ਫੂਡ ਸੇਫਟੀ ਅਫਸਰ ਰੇਖਾ ਸ਼ਰਮਾ, ਮਿੱਤਰਮਾਨ ਸਿੰਘ, ਹਰਮਨਬੀਰ ਸਿੰਘ ਤੇ ਕੇਨ ਵਿਭਾਗ ਦੇ ਅਧਿਕਾਰੀ ਸ਼ਾਮਿਲ ਸਨ। ਟੀਮ ਵਲੋਂ ਖੇਤਰ ਦੇ 3 ਵੇਲਨਿਆਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ’ਚੋਂ 2 ਗੁੜ ਦੇ ਸੈਂਪਲ ਭਰੇ ਗਏ। ਚੈਕਿੰਗ ਦੌਰਾਨ ਮੌਕੇ ‘ਤੇ ਮੌਜੂਦ ਲਗਭਗ 20 ਤੋਂ 25 ਕਿਲੋਗ੍ਰਾਮ ਖਰਾਬ ਗੁੜ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਵਿਭਾਗ ਦੀ ਟੀਮ ਨੇ ਵੇਲਨਾ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗੁੜ ਤਿਆਰ ਕਰਦੇ ਸਮੇਂ ਕਿਸੇ ਤਰ੍ਹਾਂ ਦਾ ਰਸਾਇਣਕ ਰੰਗ, ਚੀਨੀ ਜਾਂ ਕੋਈ ਹੋਰ ਕੈਮੀਕਲ ਨਾ ਮਿਲਾਇਆ ਜਾਵੇ। ਇਸ ਤੋਂ ਇਲਾਵਾ ਵੇਲਨਿਆਂ ‘ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਗੁੜ ਦੇ ਵੇਲਨਿਆਂ ਦੀ ਜਾਂਚ ਨਿਰੰਤਰ ਜਾਰੀ ਰਹੇਗੀ। ਇਸ ਦੇ ਨਾਲ ਹੀ ਖੇਤਰ ਵਿਚ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਤੇ ਸਾਫ਼-ਸਫ਼ਾਈ ਨਾ ਰੱਖਣ ਵਾਲੀਆਂ 2 ਦੁਕਾਨਾਂ ਦੇ ਚਲਾਨ ਕੱਟੇ ਗਏ ਤੇ ਮਠਿਆਈ ਦੀਆਂ ਦੁਕਾਨਾਂ ਤੋਂ 3 ਸੈਂਪਲ ਲਏ ਗਏ। ਡਾ: ਪੰਨੂ ਨੇ ਸਮੂਹ ਦੁਕਾਨਦਾਰਾਂ ਨੂੰ ਐਫ.ਐਸ.ਐਸ.ਏ.ਆਈ ਦੇ ਨਿਯਮਾਂ ਦੀ ਪੂਰਨ ਪਾਲਣਾ ਕਰਨ, ਕਾਰੀਗਰਾਂ ਲਈ ਸਿਰ ਢੱਕ ਕੇ ਕੰਮ ਕਰਨ, ਚੰਗੀ ਗੁਣਵੱਤਾ ਵਾਲਾ ਮਟੀਰੀਅਲ ਵਰਤਣ ਤੇ ਵਰਤੇ ਜਾਣ ਵਾਲੇ ਪਾਣੀ ਦਾ ਟੈਸਟ ਕਰਵਾਉਣ ਲਈ ਕਿਹਾ। ਉਨ੍ਹਾਂ ਸਾਰੇ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਕਟ ਤਹਿਤ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਦੁਕਾਨ ਉੱਪਰ ਪ੍ਰਮੁੱਖਤਾ ਨਾਲ ਡਿਸਪਲੇ ਕਰਨ ਦੇ ਨਿਰਦੇਸ਼ ਦਿੱਤੇ ਅਤੇ ਚਿਤਾਵਨੀ ਦਿੱਤੀ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ।
ਪਿਛਲੀ ਖ਼ਬਰ ਕਵੀਸ਼ਰੀ, ਕਵਿਤਾ ਤੇ ਪੀੜ੍ਹੀ ਬੁਣਨਾ ’ਚ ਪਹਿਲੇ ਸਥਾਨ ਸਮੇਤ 10 ਮੁਕਾਬਲਿਆਂ ਵਿਚ ਰਹੇ ਜੇਤੂ ਅਗਲੀ ਖ਼ਬਰ ਕਣਕ ਦੇ ਸਮਰਥਨ ਮੁੱਲ ’ਚ ਮਾਮੂਲੀ 25 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਪ੍ਰਧਾਨ ਸ਼ੇਰਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।