ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ, ਬਟਾਲਾ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਆਦਰਸ਼ਾਂ ਅਤੇ ਮਹਾਨ ਵਿਚਾਰਾਂ ਨੂੰ ਯਾਦ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਪੂਰਵਕ ਭਾਗ ਲਿਆ। ਸਮਾਗਮ ਦੌਰਾਨ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਸੱਚ, ਅਹਿੰਸਾ, ਸਫ਼ਾਈ ਤੇ ਦੇਸ਼-ਭਗਤੀ ਨਾਲ ਸਬੰਧਤ ਪ੍ਰੇਰਨਾਦਾਇਕ ਨਾਅਰੇ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਤੇ ਕਵਿਤਾਵਾਂ ਰਾਹੀਂ ਮਹਾਤਮਾ ਗਾਂਧੀ ਜੀ ਦੇ ਵਿਚਾਰਾਂ ਤੇ ਜੀਵਨ-ਦਰਸ਼ਨ ਉੱਤੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਪ੍ਰਸਿੱਧ ਸੰਦੇਸ਼ ‘ਸੱਚ ਅਤੇ ਅਹਿੰਸਾ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਾਫ਼-ਸੁਥਰੇ, ਸ਼ਾਂਤੀਪੂਰਨ ਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਕਰਨ ਦਾ ਸੰਕਲਪ ਲਿਆ। ਇਸ ਸਮਾਗਮ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਆਦਰਸ਼ਾਂ ਨੂੰ ਸਮਝਣ ਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਿਚਾ ਮਹਾਜਨ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ।