04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਧੰਨੇ ਤੋਂ ‘ਆਪ’ ਵਲੋਂ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਲੋਕਾਂ ਨਾਲ ਕੀਤਾ ਰਾਬਤਾ

ਵਡਾਲਾ ਗ੍ਰੰਥੀਆਂ, 2 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਅਧੀਨ ਹਰੇਕ ਬੂਥ ਪੱਧਰ ’ਤੇ ਘਰ-ਘਰ ਮੁਹਿੰਮ ਚਲਾਉਂਦਿਆਂ ਪਿੰਡ ਧੰਨੇ ਦੇ ਬੂਥ ਨੰਬਰ 187 ਤੋਂ ਘਰ-ਘਰ ਲੋਕਾਂ ਨਾਲ ਰਾਬਤਾ ਕਰਨ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ’ਚ ਪਿੰਡ ਧੰਨੇ ਤੋਂ ਸ਼ੁਰੂ ਕੀਤੀ ਗਈ।

ਅਜੀਤ ਡੈਸਕ 03-10-2026
ਵਡਾਲਾ ਗ੍ਰੰਥੀਆਂ, 2 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਅਧੀਨ ਹਰੇਕ ਬੂਥ ਪੱਧਰ ’ਤੇ ਘਰ-ਘਰ ਮੁਹਿੰਮ ਚਲਾਉਂਦਿਆਂ ਪਿੰਡ ਧੰਨੇ ਦੇ ਬੂਥ ਨੰਬਰ 187 ਤੋਂ ਘਰ-ਘਰ ਲੋਕਾਂ ਨਾਲ ਰਾਬਤਾ ਕਰਨ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ’ਚ ਪਿੰਡ ਧੰਨੇ ਤੋਂ ਸ਼ੁਰੂ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਬਲਾਕ ਸੰਮਤੀ ਮੈਂਬਰ ਜੋਧਾ ਸਿੰਘ, ਸਰਪੰਚ ਬਲਵਿੰਦਰ ਸਿੰਘ ਧੰਨੇ, ਜਰਨੈਲ ਸਿੰਘ, ਅਮਰੀਕ ਸਿੰਘ, ਕੇਵਲ ਸਿੰਘ, ਜੋਬਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਦਿਲਬਾਗ ਸਿੰਘ , ਸਰਵਣ ਸਿੰਘ, ਵਿਕਟਰ ਅਤੇ ਸੁੱਚਾ ਸਿੰਘ ਆਦਿ ਨੇ ਦੱਸਿਆ ਕਿ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ’ਤੇ ਐਸ.ਜੀ.ਐਸ.ਐਸ. ਤੇ ਬੀ.ਡੀ.ਐਸ. ਵਲੋਂ ਖੂਨਦਾਨ ਕੈਂਪ ਅਗਲੀ ਖ਼ਬਰ ਖੱਬੀਆਂ ਪਾਰਟੀਆਂ ਵਲੋਂ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।