05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਪ੍ਰਧਾਨ ਕਾਹਲੋਂ

ਫ਼ਤਹਿਗੜ੍ਹ ਚੂੜੀਆਂ, 2 ਅਕਤੂਬਰ (ਐਮ. ਐਸ.

ਅਜੀਤ ਡੈਸਕ 03-10-2026
ਫ਼ਤਹਿਗੜ੍ਹ ਚੂੜੀਆਂ, 2 ਅਕਤੂਬਰ (ਐਮ.ਐਸ. ਫੁੱਲ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਗਏ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮੂਲੋਂ ਹੀ ਰੱਦ ਕੀਤਾ ਗਿਆ ਹੈ। ਜਥੇਬੰਦੀ ਦੇ ਆਗੂਆਂ ਨੇ ਇਸ ਫ਼ੈਸਲੇ ਨੂੰ ਦੇਸ਼ ਤੇ ਪੰਜਾਬ ਦੇ ਅੰਨਦਾਤੇ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ’ਚ ਜਦੋਂ ਡੀਜ਼ਲ, ਖਾਦਾਂ, ਕੀਟਨਾਸ਼ਕਾਂ, ਬੀਜਾਂ ਤੇ ਖੇਤੀ ਦੇ ਹੋਰਨਾਂ ਸਾਧਨਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਤਾਂ ਅਜਿਹੇ ’ਚ ਕਣਕ ਦੇ ਭਾਅ ’ਚ ਸਿਰਫ਼ 25 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਜਥੇਬੰਦੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ‘ਸੀ-2 ਫਾਰਮੂਲੇ’ ਤਹਿਤ ਸਾਰੀਆਂ ਫ਼ਸਲਾਂ ’ਤੇ ਲਾਗਤ ਮੁੱਲ ਤੋਂ ਡੇਢ ਗੁਣਾ ਵੱਧ ਐੱਮ.ਐੱਸ.ਪੀ. ਤੈਅ ਕੀਤੀ ਜਾਵੇ ਤੇ ਇਸ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਜਾ ਸਕੇ। ਜਥੇਬੰਦੀ ਨੇ 3 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹੋ ਰਹੀ ਲੋਕ ਮਿਲਣੀ ਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਸਪੱਸ਼ਟ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਅਤੇ ਕਿਸਾਨਾਂ ਦੇ ਦਰਮਿਆਨ ਅੜਿੱਕਾ ਨਾ ਬਣਨ ਤੇ ਆਗੂਆਂ ਵਲੋਂ ਕੁੱਝ ਸਵਾਲ ਮੁੱਖ ਮੰਤਰੀ ਨੂੰ ਪੁੱਛਣ ਦੇਣ। ਇਸ ਮੌਕੇ ਕੁਲਵਿੰਦਰਜੀਤ ਸਿੰਘ ਅਠਵਾਲ ਜਨਰਲ ਸਕੱਤਰ, ਹਰਜੰਤ ਸਿੰਘ ਪੰਨਵਾਂ ਬਲਾਕ ਸਕੱਤਰ, ਹਰਦੇਵ ਸਿੰਘ ਘਨੱਈਆ ਬਲਾਕ ਖ਼ਜ਼ਾਨਚੀ, ਮਹਿੰਦਰ ਸਿੰਘ ਖਹਿਰਾ, ਜਤਿੰਦਰ ਸਿੰਘ ਕਾਲਾ ਅਫਗਾਨਾ, ਜਤਿੰਦਰਜੀਤ ਸਿੰਘ ਘਣੀਏ ਕੇ ਬਾਂਗਰ ਅਤੇ ਮਾਸਟਰ ਗੁਰਚਰਨ ਸਿੰਘ ਟਾਹਲੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗਲੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ- ਵਿਧਾਇਕ ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।