04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਚਾਵਾ ਦੇ ਗੁਰਦੁਆਰਾ ਤੇ ਮੰਦਰ ’ਚ ਚੋਰਾਂ ਨੇ ਗੋਲਕਾਂ ਤੋੜ ਕੇ ਨਕਦੀ ਕੀਤੀ ਚੋਰੀ

ਗੁਰਦਾਸਪੁਰ, 3 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡਾਂ ਵਿਚ ਚੋਰੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਂ ਅਤੇ ਚੋਰਾਂ ਵਲੋਂ ਬੇਝਿਜਕ ਹੋ ਕੇ ਮੰਦਰ ਅਤੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰ ਇਲਾਕੇ ਅੰਦਰ ਹੋਈਆਂ ਚੋਰੀਆਂ ਦਾ ਸ਼ਾਲਾ ਪੁਲਿਸ ਕੋਈ ਸੁਰਾਗ ਨਹੀਂ ਲਗਾ ਸਕੀ, ਜਿਸ ਨਾਲ ਇਲਾਕੇ ਦੇ ਲੋਕ ਕਾਫੀ ਚਿੰਤਤ ਹਨ।

ਅਜੀਤ ਡੈਸਕ 04-10-2026
ਗੁਰਦਾਸਪੁਰ, 3 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡਾਂ ਵਿਚ ਚੋਰੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਂ ਅਤੇ ਚੋਰਾਂ ਵਲੋਂ ਬੇਝਿਜਕ ਹੋ ਕੇ ਮੰਦਰ ਅਤੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰ ਇਲਾਕੇ ਅੰਦਰ ਹੋਈਆਂ ਚੋਰੀਆਂ ਦਾ ਸ਼ਾਲਾ ਪੁਲਿਸ ਕੋਈ ਸੁਰਾਗ ਨਹੀਂ ਲਗਾ ਸਕੀ, ਜਿਸ ਨਾਲ ਇਲਾਕੇ ਦੇ ਲੋਕ ਕਾਫੀ ਚਿੰਤਤ ਹਨ। ਇਸ ਸਬੰਧੀ ਗੁਰਦੁਆਰਾ ਸਾਹਿਬ ਚਾਵਾ ਅਤੇ ਸ੍ਰੀ ਰਵਿਦਾਸ ਮੰਦਰ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗੋਲਕ ਵਿਚ ਪਈ ਰਕਮ ਦੀ ਗਿਣਤੀ ਕਰ ਲਈ ਸੀ ਅਤੇ ਮੌਜੂਦਾ ਸਮੇਂ ਗੁਰਦੁਆਰਾ ਸਾਹਿਬ ਵਿਖੇ ਤਿੰਨ ਚਾਰ ਹਜਾਰ ਅਤੇ ਰਵੀਦਾਸ ਮੰਦਰ ਵੀ ਇੰਨੀ ਰਕਮ ਸੀ। ਉਨ੍ਹਾਂ ਦੱਸਿਆ ਕਿ ਚੋਰ ਇੰਨੇ ਸਕੀਮੀ ਸਨ ਕਿ ਗੁਰਦੁਆਰਾ ਤੇ ਮੰਦਰਾਂ ਵਿਚ ਕੰਧ ਟੱਪ ਕੇ ਦਾਖਲ ਹੁੰਦੇ ਹਨ ਤਾਂ ਜੋ ਉਹ ਪਿੰਡ ਦੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਨਾ ਹੋ ਜਾਣ। ਉਨ੍ਹਾਂ ਦੱਸਿਆ ਕਿ ਸ੍ਰੀ ਰਵਿਦਾਸ ਮੰਦਰ ਕਮੇਟੀ ਨੇ ਥਾਣਾ ਪੁਰਾਣਾ ਸ਼ਾਲਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਚੋਰਾਂ ਨੂੰ ਲੱਭਣ ਲਈ ਹੋਰ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ ਅਤੇ ਜਲਦ ਇਸ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ ।
ਪਿਛਲੀ ਖ਼ਬਰ ਮੇਹਰ ਚੰਦ ਰੋਡ ’ਤੇ ਕੂੜੇ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਦਿਹਾਤੀ ਮੰਡੀਆਂ ਵਿਚ ਨਾ ਹੀ ਸਰਕਾਰੀ ਖਰੀਦ ਹੋਈ ਤੇ ਨਾ ਹੀ ਬਾਰਦਾਨਾ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।