05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਟਾਹਲੀ ਸਾਹਿਬ ਪਿੰਡ ਗਾਹਲੜੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ

ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)- ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ, ਬੀਬੀ ਜਸਬੀਰ ਕੌਰ ਜਫ਼ਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਗਵੰਤ ਸਿੰਘ ਧੰਗੇੜਾ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ‘ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਦੇ ਅਧੀਨ ਹਲਕਾ ਧਾਰੀਵਾਲ ਅਧੀਨ ਪੈਂਦੇ ਬਾਬਾ ਸ੍ਰੀ ਚੰਦ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਗਾਹਲੜੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਤੇ 44 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ । ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ ।

ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)- ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ, ਬੀਬੀ ਜਸਬੀਰ ਕੌਰ ਜਫ਼ਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਗਵੰਤ ਸਿੰਘ ਧੰਗੇੜਾ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ‘ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਦੇ ਅਧੀਨ ਹਲਕਾ ਧਾਰੀਵਾਲ ਅਧੀਨ ਪੈਂਦੇ ਬਾਬਾ ਸ੍ਰੀ ਚੰਦ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਗਾਹਲੜੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਤੇ 44 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ । ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ । ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ, ਮੀਤ ਮੈਨੇਜਰ ਹਰਜਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਪੰਨਵਾਂ, ਹਰਦਿਆਲ ਸਿੰਘ, ਕ੍ਰਿਪਾਲ ਸਿੰਘ, ਦਵਿੰਦਰ ਸਿੰਘ ਸਟੋਰ ਕੀਪਰ, ਭਾਈ ਜਗਰੂਪ ਸਿੰਘ ਕਲਿਆਣਪੁਰ ਪ੍ਰਚਾਰਕ, ਭਾਈ ਗੁਰਵਿੰਦਰ ਸਿੰਘ ਵੜੈਚ ਪ੍ਰਚਾਰਕ, ਸੁਖਬੀਰ ਸਿੰਘ ਪ੍ਰਚਾਰਕ, ਬੀਬੀ ਰਾਜਬੀਰ ਕੌਰ ਪ੍ਰਚਾਰਕ, ਰਣਜੀਤ ਸਿੰਘ ਪ੍ਰਚਾਰਕ ਤੇ ਭਾਈ ਕੰਵਲਜੀਤ ਸਿੰਘ ਕਵੀਸ਼ਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮੀਟਿੰਗ- 2027 ਦੀਆਂ ਚੋਣਾਂ ਸੰਬੰਧੀ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਸੀ. ਟੀ. ਯੂ. ਵਲੋਂ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।