06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦਾਸਪੁਰ ਦੀ ਮੁੱਖ ਦਾਣਾ ਮੰਡੀ ’ਚ ਕਿਸਾਨ ਰੁਲਣ ਲਈ ਮਜਬੂਰ * ਸਹੂਲਤਾਂ ਦਾ ਬੁਰਾ ਹਾਲ, ਪ੍ਰਸ਼ਾਸਨ ਦੇ ਦਾਅਵਿਆਂ ਦੀ ਨਿਕਲੀ ਫੂਕ

ਗੁਰਦਾਸਪੁਰ, 5 ਅਕਤੂਬਰ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਦੀ ਮੁੱਖ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੁੰਦਿਆਂ ਹੀ ਸਰਕਾਰੀ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ 3 ਅਕਤੂਬਰ ਨੂੰ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਸੀ, ਪਰ ਅਸਲ ਹਕੀਕਤ ਇਹ ਹੈ ਕਿ ਮੰਡੀ ਵਿਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਨਾਂਹ ਦੇ ਬਰਾਬਰ ਹਨ।

ਅਜੀਤ ਡੈਸਕ 06-10-2026
ਗੁਰਦਾਸਪੁਰ, 5 ਅਕਤੂਬਰ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਦੀ ਮੁੱਖ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੁੰਦਿਆਂ ਹੀ ਸਰਕਾਰੀ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ 3 ਅਕਤੂਬਰ ਨੂੰ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਸੀ, ਪਰ ਅਸਲ ਹਕੀਕਤ ਇਹ ਹੈ ਕਿ ਮੰਡੀ ਵਿਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਨਾਂਹ ਦੇ ਬਰਾਬਰ ਹਨ। ਜਿਸ ਕਾਰਨ ਮਾਰਕੀਟ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਾਅਵੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੇ ਹਨ। ਮੰਡੀ ਵਿਚ ਆਏ ਕਿਸਾਨਾਂ ਦਾ ਦੋਸ਼ ਹੈ ਕਿ ਇੱਥੇ ਪੀਣ ਵਾਲੇ ਪਾਣੀ ਦੀ ਭਾਰੀ ਘਾਟ ਹੈ ਅਤੇ ਪੂਰੀ ਮੰਡੀ ਵਿਚ ਮਹਿਜ਼ ਇਕ ਵਾਟਰ ਕੂਲਰ ਲਗਾਇਆ ਗਿਆ ਹੈ। ਬਾਥਰੂਮਾਂ ਦੀ ਹਾਲਤ ਇੰਨੀ ਗੰਭੀਰ ਹੈ ਕਿ ਗੰਦਗੀ ਦੇ ਢੇਰ ਲੱਗਣ ਕਾਰਨ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੈ।ਕਿਸਾਨਾਂ ਨੇ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਆੜ੍ਹਤੀਆਂ ਕੋਲ ਫ਼ਸਲ ਨੂੰ ਢੱਕਣ ਲਈ ਲੋੜੀਂਦੀ ਮਾਤਰਾ ਵਿਚ ਤਰਪਾਲਾਂ ਵੀ ਮੌਜੂਦ ਨਹੀਂ ਹਨ। ਜੇਕਰ ਅਚਾਨਕ ਬਾਰਸ਼ ਆ ਜਾਵੇ ਤਾਂ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਨਾਲ ਪਾਲੀ ਫ਼ਸਲ ਖ਼ਰਾਬ ਹੋਣ ਦੇ ਕੰਢੇ ਪਹੁੰਚ ਜਾਵੇਗੀ। ਇਸ ਦੇ ਨਾਲ ਹੀ ਕੁਝ ਕਿਸਾਨਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮੰਡੀ ਵਿਚ ਉਨ੍ਹਾਂ ਦੀ ਆਰਥਿਕ ਲੁੱਟ ਕੀਤੀ ਜਾ ਰਹੀ ਹੈ ਅਤੇ ਫ਼ਸਲ ਦਾ ਪੂਰਾ ਸਰਕਾਰੀ ਭਾਅ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਨੇ ਮੰਡੀ ਬੋਰਡ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਦੀਆਂ ਇਨ੍ਹਾਂ ਖਾਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਬਣਦਾ ਪੂਰਾ ਭਾਅ ਦਿੱਤਾ ਜਾਵੇ।
ਪਿਛਲੀ ਖ਼ਬਰ ਦੀਨਾਨਗਰ ਸ਼ਹਿਰ ਵਿਚ ਘੁੰਮ ਰਹੇ ਬਾਂਦਰਾਂ ਦੇ ਝੁੰਡ ਨੇ ਖੌਫਜ਼ਦਾ ਕੀਤੇ ਲੋਕ ਅਗਲੀ ਖ਼ਬਰ ਰਮਨ ਬਹਿਲ ਨੇ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਤੇ ਗਜਨੀਪੁਰ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।