07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

10 ਦੀ ਸੰਗਰੂਰ ਮਹਾਂਰੈਲੀ ’ਚ ਬਿਜਲੀ ਮੁਲਾਜ਼ਮ ਤੇ ਪੈਨਸ਼ਨਰਜ਼ ਕਰਨਗੇ ਸ਼ਮੂਲੀਅਤ-ਉਦੀਪੁਰ/ਧਾਲੀਵਾਲ

ਗੁਰਦਾਸਪੁਰ, 6 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਗੁਰਦਾਸਪੁਰ ਮੰਡਲ ਦੀ ਹੋਈ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਪੀ.

ਅਜੀਤ ਡੈਸਕ 07-10-2026
ਗੁਰਦਾਸਪੁਰ, 6 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਗੁਰਦਾਸਪੁਰ ਮੰਡਲ ਦੀ ਹੋਈ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ ਅਤੇ ਪੈਨਸ਼ਨਰਜ਼ ਯੂਨੀਅਨ ਏਟਕ ਦੇ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ, ਮਹਿੰਗਾਈ ਭੱਤੇ ਦੀਆਂ ਬਕਾਇਆ ਚਾਰ ਕਿਸ਼ਤਾਂ 10 ਫੀਸਦੀ ਜਾਰੀ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਸਰਕਾਰੀ ਅਦਾਰਿਆਂ ਵਿਚ ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕਰਾਉਣ, ਮੁਲਾਜ਼ਮ ਵਿਰੋਧੀ ਪੱਤਰ ਵਾਪਸ ਕਰਾਉਣ, ਪਰਵੀਜੀਨਲ ਪੀਰਡ ਦੇ ਸਮੇਂ ਦੌਰਾਨ ਪੂਰੀਆ ਤਨਖਾਹਾਂ ਦਿਵਾਉਣ, ਬੰਦ ਕੀਤੇ ਭੱਤੇ ਬਹਾਲ ਕਰਾਉਣ ਲਈ ਆਦਿ ਮੰਗਾਂ ਦੀ ਪੂਰਤੀ ਲਈ ਇਹ ਰੈਲੀ ਇਤਿਹਾਸਿਕ ਹੋਵੇਗੀ, ਜਿਸ ’ਚ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾਂ ਇਕੱਠ ਪੰਜਾਬ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਮੰਗਾਂ ਦੀ ਪ੍ਰਾਪਤੀ ਤੱਕ ਨਿਰੰਤਰ ਜਾਰੀ ਰਹੇਗਾ ਤੇ ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਦਾਂ ਨਿਪਟਾਰਾ ਨਾ ਕੀਤਾ ਤਾਂ 20, 21 ਅਕਤੂਬਰ ਨੂੰ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਚਲੇ ਜਾਣਗੇ। ਇਸ ਮੌਕੇ ਜੇ. ਪੀ. ਜੰਜੂਆ, ਹਰਪ੍ਰੀਤ ਸਿੰਘ ਗਿੱਲ, ਮਲਕੀਤ ਸਿੰਘ ਤਿੱਬੜ, ਅਨਿਲ ਕੁਮਾਰ ਸ਼ਰਮਾ, ਸਤਪਾਲ ਆਦਿ ਆਗੂ ਹਾਜਰ ਸਨ।
ਪਿਛਲੀ ਖ਼ਬਰ ਮੰਦਰ ਸ੍ਰੀ ਕਾਰਤਿਕ ਸਵਾਮੀ ਦੇ ਪ੍ਰਬੰਧਕਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਦੁਸਹਿਰਾ ਮਨਾਉਣ ਦੀ ਮੰਗੀ ਪ੍ਰਵਾਨਗੀ ਅਗਲੀ ਖ਼ਬਰ ਅਥਲੈਟਿਕਸ ਚੈਂਪੀਅਨ ਬਣਿਆ ਗੁਰਿੰਦਰ ਸਿੰਘ ਪਰਸੋਂਕਾ ਪਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।