08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਸ਼ਾ ਕਰਦਾ ਨੌਜਵਾਨ ਕਾਬੂ

ਗੁਰਦਾਸਪੁਰ, 7 ਅਕਤੂਬਰ (ਅਸ਼ੋਕ ਸ਼ਰਮਾ)-ਜਿਲ੍ਹਾ ਪੁਲਿਸ ਮੁਖੀ ਵਲੋਂ ਵਿਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਮੁਲਜਮ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਏ.

ਅਜੀਤ ਡੈਸਕ 08-10-2026
ਗੁਰਦਾਸਪੁਰ, 7 ਅਕਤੂਬਰ (ਅਸ਼ੋਕ ਸ਼ਰਮਾ)-ਜਿਲ੍ਹਾ ਪੁਲਿਸ ਮੁਖੀ ਵਲੋਂ ਵਿਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਮੁਲਜਮ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਏ.ਐਸ.ਆਈ ਚੈਂਚਲ ਸਿੰਘ ਨੇ ਦੱਸਿਆ ਕਿ ਰੋਜਾਨਾ ਦੀ ਤਰ੍ਹਾਂ ਉਹ ਪੁਲਿਸ ਪਾਰਟੀ ਸਮੇਤ ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਗਸ਼ਤ ਕਰ ਰਹੇ ਸੀ ਕਿ ਜਦੋਂ ਉਹ ਪਿੰਡ ਨਵਾਂ ਨੌਸ਼ਹਿਰਾ ਦੇ ਸ਼ਮਸ਼ਾਨਘਾਟ ਸੇਮ ਨਹਿਰ ਕੰਢੇ ਪਹੁੰਚੇ ਤਾਂ ਮੁਲਜਮ ਹਨੇਰੇ ਵਿਚ ਲੁਕਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਅਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਫੜੇ ਗਏ ਦੋਸ਼ੀ ਦੀ ਪਹਿਚਾਣ ਮਨੂੰ ਪੁੱਤਰ ਦੌਲਤ ਰਾਮ ਵਾਸੀ ਵਾਰਡ ਨੰਬਰ 14 ਅਵਾਂਖੀ ਗੇਟ ਦੀਨਾਨਗਰ ਵਜੋਂ ਹੋਈ ਹੈ। ਜਿਸ ਖਿਲਾਫ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਵੱਡੇ ਔਲਖ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਕਈ ਪਰਿਵਾਰ ਹੋਏ ਸ਼ਾਮਿਲ ਅਗਲੀ ਖ਼ਬਰ ਸੜਕ ਦੁਰਘਟਨਾ ਵਿਚ ਨੌਜਵਾਨ ਟਰੈਕਟਰ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।