08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਐਡਵੋਕੇਟ ਧਾਮੀ ਵਲੋਂ ਵਿੱਦਿਅਕ ਅਦਾਰਿਆਂ ਦੀ ਬਿਹਤਰੀ ਲਈ ਕੀਤੇ ਕਾਰਜ ਬੇਮਿਸਾਲ ਤੇ ਪ੍ਰਸੰਸਾਯੋਗ– ਪ੍ਰਿੰ. ਡਾ. ਗੁਰਜੀਤ ਸਿੰਘ

ਧਾਰੀਵਾਲ, 7 ਅਕਤੂਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਸੁਹਿਰਦ, ਨਿਮਰ ਅਤੇ ਵਿਦਿਅਕ ਸੰਸਥਾਵਾਂ ਦੀਆਂ ਲੋੜਾਂ ਨੂੰ ਸਮਝਣ ਅਤੇ ਇਨ੍ਹਾਂ ਲੋੜਾਂ ਦੀ ਪੂਰਤੀ ਹਿੱਤ ਨਿਰਣਾਇਕ ਫੈਸਲੇ ਲੈਣ ਵਾਲੀ ਸਖਸ਼ੀਅਤ ਹਨ ।

ਪ੍ਰਿੰਸੀਪਲ ਡਾ. ਗੁਰਜੀਤ ਸਿੰਘ 08-10-2026
ਧਾਰੀਵਾਲ, 7 ਅਕਤੂਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਸੁਹਿਰਦ, ਨਿਮਰ ਅਤੇ ਵਿਦਿਅਕ ਸੰਸਥਾਵਾਂ ਦੀਆਂ ਲੋੜਾਂ ਨੂੰ ਸਮਝਣ ਅਤੇ ਇਨ੍ਹਾਂ ਲੋੜਾਂ ਦੀ ਪੂਰਤੀ ਹਿੱਤ ਨਿਰਣਾਇਕ ਫੈਸਲੇ ਲੈਣ ਵਾਲੀ ਸਖਸ਼ੀਅਤ ਹਨ । ਉਨ੍ਹਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਲਈ ਕੀਤੇ ਗਏ ਵਿਕਾਸ ਕਾਰਜ ਉਨ੍ਹਾਂ ਦੀ ਵਿਗਿਆਨਕ ਸੋਚ ਦਾ ਪ੍ਰਤੱਖ ਪ੍ਰਮਾਣ ਹਨ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਂਦੇ ਹਨ। ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਕਿਸੇ ਮੁੱਦੇ ’ਤੇ ਅਸਹਿਮਤੀ ਪ੍ਰਗਟ ਕਰਨਾ, ਕਿਸੇ ਦਾ ਵਿਰੋਧ ਕਰਨਾ ਕਿਸੇ ਹੱਦ ਤੱਕ ਜਾਇਜ਼ ਹੈ, ਪਰ ਆਪਣੀ ਗੱਲ ਕਹਿਣ ਲਈ ਕਿਸੇ ਵਿਅਕਤੀ ਦੀ ਸਖਸ਼ੀਅਤ ਤੇ ਨਿੱਜੀ ਵਾਰ ਕਰਨਾ ਬੇਹੁਦਾ ਇਲਜ਼ਾਮ ਲਾਉਣਾ ਜਾਂ ਕਿਸੇ ਦੀ ਨਿੱਜੀ ਜਿੰਦਗੀ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨਾ ਸਰਾਸਰ ਨਿੰਦਣਯੋਗ ਹੈ। ਅਜਿਹੀਆਂ ਇਤਰਾਜ਼ਯੋਗ ਗੱਲਾਂ ਜਿੱਥੇ ਕਿਸੇ ਦੀ ਸਖਸ਼ੀਅਤ ਨੂੰ ਢਾਹ ਲਾਉਂਦੀਆਂ ਹਨ, ਉਥੇ ਅਸਲ ਮੁੱਦਿਆਂ ਤੋਂ ਭਟਕਾਉਣ ਦਾ ਕੰਮ ਵੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਦੀ ਸਖਸ਼ੀਅਤ ਬਾਰੇ ਗੱਲਬਾਤ ਕਰਦੇ ਸਮੇਂ ਭਾਸ਼ਾ ਦੀ ਮਰਿਯਾਦਾ, ਸ਼ਬਦਾਂ ਦੀ ਚੋਣ ਅਤੇ ਲਹਿਜਾ ਕਾਬੂ ਵਿਚ ਹੋਣਾ ਲਾਜ਼ਮੀ ਹੈ।
ਪਿਛਲੀ ਖ਼ਬਰ ਖੰਡ ਮਿੱਲ ਪਨਿਆੜ ਵਲੋਂ ਬਮਿਆਲ ਵਿਖੇ ਗੰਨੇ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਧਾਰੀਵਾਲ ਗਤਕਾ ਜਥੇ ਦੀਆਂ ਟੀਮਾਂ ਸੂਬਾ ਪੱਧਰੀ ਮੁਕਾਬਲੇ ਲਈ ਚੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।