08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਲੁੱਟ-ਖੋਹ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਪ੍ਰਸ਼ਾਸਨ ਦੀ ਸ਼ਲਾਘਾ-ਕਲੇਰ

ਪਠਾਨਕੋਟ, 7 ਅਕਤੂਬਰ (ਸੁਮਿਤ)-ਭਾਜਪਾ ਆਗੂ ਅਤੇ ਸੋਸ਼ਲ ਵਰਕਰ ਹਰਿੰਦਰ ਸੰਨੀ ਕਲੇਰ ਨੇ ਸਨੇਚਿੰਗ ਅਤੇ ਲੋਕਾਂ ਤੋਂ ਪੈਸੇ ਲੁੱਟਣ ਵਾਲੇ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕੀਤੇ ਜਾਣ ’ਤੇ ਪਠਾਨਕੋਟ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ । ਉਨ੍ਹਾਂ ਇਸ ਕਾਰਵਾਈ ਲਈ ਐਸ.

ਹਰਿੰਦਰ ਸੰਨੀ ਕਲੇਰ 08-10-2026
ਪਠਾਨਕੋਟ, 7 ਅਕਤੂਬਰ (ਸੁਮਿਤ)-ਭਾਜਪਾ ਆਗੂ ਅਤੇ ਸੋਸ਼ਲ ਵਰਕਰ ਹਰਿੰਦਰ ਸੰਨੀ ਕਲੇਰ ਨੇ ਸਨੇਚਿੰਗ ਅਤੇ ਲੋਕਾਂ ਤੋਂ ਪੈਸੇ ਲੁੱਟਣ ਵਾਲੇ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕੀਤੇ ਜਾਣ ’ਤੇ ਪਠਾਨਕੋਟ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ । ਉਨ੍ਹਾਂ ਇਸ ਕਾਰਵਾਈ ਲਈ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਸੰਨੀ ਕਲੇਰ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਹੈ ਅਤੇ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨਾਲ ਆਮ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੁੰਦੀ ਹੈ । ਉਨ੍ਹਾਂ ਕਿਹਾ ਕਿ ਸਨੇਚਿੰਗ ਅਤੇ ਲੁੱਟਪਾਟ ਵਰਗੀਆਂ ਘਟਨਾਵਾਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ । ਇਸ ਲਈ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਅਤੇ ਲਗਾਤਾਰ ਕਾਰਵਾਈ ਕਰਨਾ ਬੇਹੱਦ ਜ਼ਰੂਰੀ ਹੈ । ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਵੀ ਸਮਾਜ ਵਿਰੋਧੀ ਅਨਸਰਾਂ ’ਤੇ ਇਸੇ ਤਰ੍ਹਾਂ ਸ਼ਿਕੰਜਾ ਕੱਸਿਆ ਜਾਵੇ, ਤਾਂ ਜੋ ਪਠਾਨਕੋਟ ਵਿਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇ ਅਤੇ ਆਮ ਨਾਗਰਿਕ ਬਿਨਾਂ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ।
ਪਿਛਲੀ ਖ਼ਬਰ ਰਾਮਲੀਲ੍ਹਾ ਵਿਚ ਸਨਾਤਨ ਧਰਮ ਦੀ ਮਰਿਆਦਾ ਦਾ ਰੱਖਿਆ ਜਾਵੇ ਪੂਰਾ ਧਿਆਨ-ਵਰੁਣ ਕੋਹਲੀ ਅਗਲੀ ਖ਼ਬਰ ਪਿੰਡ ਦੁਨੇਰਾ ਮੇਨ ਬਾਜ਼ਾਰ ’ਚ ਬਣੇ ਰੇਨ ਸ਼ੈਲਟਰ ਦੀ ਹਾਲਤ ਬੇਹੱਦ ਖਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।