08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਪਹੁੰਚੇ ਪਠਾਨਕੋਟ

ਪਠਾਨਕੋਟ, 7 ਅਕਤੂਬਰ (ਵਿਨੋਦ/ਸੰਧੂ/ਆਸ਼ੀਸ਼ ਸ਼ਰਮਾ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਪਠਾਨਕੋਟ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਤੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਸਕੀਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ । ਇਸ ਮੌਕੇ ਐਸ.

ਚੇਅਰਮੈਨ ਮਲਕੀਤ ਸਿੰਘ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਅਧਿਕਾਰੀ । ਤਸਵੀਰ: ਵਿਨੋਦ 08-10-2026
ਪਠਾਨਕੋਟ, 7 ਅਕਤੂਬਰ (ਵਿਨੋਦ/ਸੰਧੂ/ਆਸ਼ੀਸ਼ ਸ਼ਰਮਾ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਪਠਾਨਕੋਟ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਤੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਸਕੀਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ । ਇਸ ਮੌਕੇ ਐਸ.ਡੀ.ਐਮ. ਪਠਾਨਕੋਟ ਮਨਦੀਪ ਮਾਨ, ਚੇਅਰਮੈਨ ਜ਼ਿਲਾ ਪ੍ਰੀਸ਼ਦ ਗੁਰਪ੍ਰੀਤ ਕੌਰ, ਸਮੀਰ ਸ਼ਾਰਦਾ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਨਰੇਸ਼ ਸੈਣੀ ਸਕੱਤਰ ਮਾਝਾ ਜ਼ੋਨ ਬੀ.ਸੀ. ਸੈਲ ਪੰਜਾਬ, ਦੀਪ ਮਹਿਰਾ, ਸੁਰਿੰਦਰ ਰਾਹੀ, ਦੀਪਕ ਕੁਮਾਰ ਆਗੂ ਅਤੇ ਲੋਕ ਮੌਜੂਦ ਸਨ । ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ ’ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ । ਉਨ੍ਹਾਂ ਦੱਸਿਆ ਕਿ ਇਸ ਬਾਬਤ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਪੱਧਰ ਅਤੇ ਬਲਾਕ ਪੱਧਰ ’ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਸਕੀਮਾਂ ਅਤੇ ਸਹੂਲਤਾਂ ਦੇ ਫਲੈਕਸ ਲਗਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਸਕਣ । ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ ’ਚ ਵੀ ਲੋਕਾਂ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈ । ਉਨ੍ਹਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਬਣਿਆ ਸਰਟੀਫਿਕੇਟ 10 ਸਾਲ ਤੱਕ ਵੈਲਿਡ ਹੈ । ਜ਼ਿਕਰਯੋਗ ਹੈ ਕਿ ਪਠਾਨਕੋਟ ਪਹੁੰਚਣ ’ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੂੰ ਗਾਰਡ ਆਫ ਅਨਰ ਦਿੱਤਾ ਗਿਆ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜ਼ਿਲ੍ਹਾ ਪਠਾਨਕੋਟ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ । ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਅਤੇ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ ।
ਪਿਛਲੀ ਖ਼ਬਰ ਚੋਰਾਂ ਵਲੋਂ ਛੇ ਟਰੈਕਟਰ ਅਤੇ ਦੋ ਕੰਬਾਈਨਾਂ ਦੀਆਂ ਬੈਟਰੀਆਂ ਚੋਰੀ ਅਗਲੀ ਖ਼ਬਰ ਭਾਜਪਾ ਕੋਲ ਐੱਸ.ਆਈ.ਆਰ. ਦੇ ਬਹਾਨੇ ਨਾਜਾਇਜ਼ ਕੱਟੀਆਂ ਵੋਟਾਂ ਅਤੇ ਵੋਟ ਚੋਰੀ ਕਰਕੇ ਜਿੱਤੀਆਂ ਚੋਣਾਂ ਦਾ ਕੋਈ ਜਵਾਬ ਨਹੀਂ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।