09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੜਕ ਹਾਦਸੇ ’ਚ ਜ਼ਖ਼ਮੀ ਹੋਏ ਮਿਸਤਰੀ ਦੀ ਹਸਪਤਾਲ ਵਿਚ ਮੌਤ

ਬਟਾਲਾ, 8 ਅਕਤੂਬਰ (ਰਾਕੇਸ਼ ਰੇਖੀ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਮਿਸਤਰੀ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ। ਥਾਣਾ ਸਿਵਲ ਲਾਇਨ ਦੇ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਖਿੱਦੋਵਾਲੀ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ਦਾ ਬੇਟਾ ਗੁਰਦੇਵ ਸਿੰਘ ਲੈਂਟਰਾਂ ਦੀ ਸਟਰਿੰਗ ਦਾ ਕੰਮ ਕਰਦਾ ਸੀ।

ਅਜੀਤ ਡੈਸਕ 09-10-2026
ਬਟਾਲਾ, 8 ਅਕਤੂਬਰ (ਰਾਕੇਸ਼ ਰੇਖੀ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਮਿਸਤਰੀ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ। ਥਾਣਾ ਸਿਵਲ ਲਾਇਨ ਦੇ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਖਿੱਦੋਵਾਲੀ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ਦਾ ਬੇਟਾ ਗੁਰਦੇਵ ਸਿੰਘ ਲੈਂਟਰਾਂ ਦੀ ਸਟਰਿੰਗ ਦਾ ਕੰਮ ਕਰਦਾ ਸੀ। 4 ਅਕਤੂਬਰ ਨੂੰ ਆਪਣਾ ਕੰਮ ਖਤਮ ਕਰ ਕੇ ਉਹ ਮੋਟਰਸਾਈਕਲ ਰਾਹੀਂ ਘਰ ਵਾਪਸ ਆ ਰਿਹਾ ਸੀ। ਜਦੋਂ ਗੁਰਦੇਵ ਸਿੰਘ ਪਿੰਡ ਬੋਦੇ ਦੀ ਖੂਹੀ ਦੇ ਮੋੜ ’ਤੇ ਆਇਆ ਤਾਂ ਪਿੱਛੋਂ ਆ ਰਹੀ ਇਕ ਆਲਟੋ ਕਾਰ ਦੇ ਚਾਲਕ ਨੇ ਤੇਜ਼ ਰਫਤਾਰੀ ਕਰਦਿਆਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਬੀਤੀ ਸ਼ਾਮ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪੰਜਾਬ ’ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਐਡਵੋਕੇਟ ਪਾਹੜਾ ਅਗਲੀ ਖ਼ਬਰ ਪਿਛਲੇ 4 ਮਹੀਨਿਆਂ ਤੋਂ ਮਿਡ ਡੇ ਮੀਲ ਦੀ ਅਦਾਇਗੀ ਨਾ ਹੋਣ ਕਾਰਨ ਸਕੂਲ ਮੁਖੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।