10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 9 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 11 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾ ਵਾਚਕ ਅਤੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਫਰੀਦਪੁਰ ਵਾਲੇ ਸੰਗਤਾਂ ਨੂੰ ਚੱਲ ਰਹੀ ਬਾਣੀ ਦੀ ਵਿਆਖਿਆ ਰਾਹੀਂ ਗੁਰਮਤਿ ਵਿਚਾਰਾਂ ਨਾਲ ਜੋੜਨਗੇ ।

ਅਜੀਤ ਡੈਸਕ 10-10-2026
ਪਠਾਨਕੋਟ, 9 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 11 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾ ਵਾਚਕ ਅਤੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਫਰੀਦਪੁਰ ਵਾਲੇ ਸੰਗਤਾਂ ਨੂੰ ਚੱਲ ਰਹੀ ਬਾਣੀ ਦੀ ਵਿਆਖਿਆ ਰਾਹੀਂ ਗੁਰਮਤਿ ਵਿਚਾਰਾਂ ਨਾਲ ਜੋੜਨਗੇ । ਇਸ ਮੌਕੇ ਭਾਈ ਬਿਕਰਮਜੀਤ ਸਿੰਘ ਦਾ ਹਜ਼ੂਰੀ ਰਾਗੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ । ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਸਾਹਿਬ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ । ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਣ । ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਹਰਨਾਮ ਸਿੰਘ, ਦਾਤਾਰ ਸਿੰਘ, ਪ੍ਰਿਤਪਾਲ ਸਿੰਘ, ਚਰਨ ਸਿੰਘ, ਬਖਸ਼ੀਸ਼ ਸਿੰਘ, ਤਿਰਲੋਚਨ ਸਿੰਘ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੱਲ ਕਰਨ ਲਈ ਖੁੱਲ੍ਹਾ ਦਰਬਾਰ ਅੱਜ ਅਗਲੀ ਖ਼ਬਰ ਸਚਿਨ ਪਾਇਲਟ ਤੇ ਪਰਗਟ ਸਿੰਘ ਦੇ ਪੰਜਾਬ ਆਉਣ ਨਾਲ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼-ਜੋਗਿੰਦਰ ਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।