ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਐਡਮਿਨ ਬਲਾਕ ਵਿਖੇ ਗੇਟ ਰੈਲੀ
ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਡਮਿੰਨ ਬਲਾਕ ਵਿਖੇ ਗੇਟ ਰੈਲੀ ਕੀਤੀ ਗਈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ ਤੇ ਕਨਵੀਨਰ ਗੁਰਨਾਮ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕੀਆਂ ਆ ਰਹੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਦੇ ਵਿਰੋਧ ’ਚ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ।
ਅਜੀਤ ਡੈਸਕ
10-10-2026