11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦਾਸ

ਡੇਰਾ ਬਾਬਾ ਨਾਨਕ, 10 ਅਕਤੂਬਰ (ਹੀਰਾ ਸਿੰਘ ਮਾਂਗਟ)-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਵਾਸਤੇ ਸਵ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਦੇ ਆਗੂਆਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥੱਲ ’ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ ਗਈ।

ਅਜੀਤ ਡੈਸਕ 11-10-2026
ਡੇਰਾ ਬਾਬਾ ਨਾਨਕ, 10 ਅਕਤੂਬਰ (ਹੀਰਾ ਸਿੰਘ ਮਾਂਗਟ)-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਵਾਸਤੇ ਸਵ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਦੇ ਆਗੂਆਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥੱਲ ’ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ ਗਈ। ਅਰਦਾਸ ਕਰਨ ਉਪਰੰਤ ਸ: ਗੁਰਿੰਦਰ ਸਿੰਘ ਬਾਜਵਾ, ਜਥੇਦਾਰ ਜਸਬੀਰ ਸਿੰਘ ਜਫਰਵਾਲ ਤੇ ਅਵਤਾਰ ਸਿੰਘ ਕਲੇਰ ਨੇ ਕਿਹਾ ਕੇ ਹਰ ਮਹੀਨੇ ਦੀ ਤਰ੍ਹਾਂ ਅੱਜ ਵੀ ਸਾਡੀ ਸੰਸਥਾ ਵਲੋਂ ਮੱਸਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਦੌਰਾਨ ਸਰਹੱਦਾਂ ’ਤੇ ਨਾਜ਼ੁਕ ਹਾਲਾਤਾਂ ਨੂੰ ਵੇਖਦਿਆਂ ਹੋਇਆ ਭਾਰਤ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦ ਹੁਣ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਵਾਹਘਾ ਸਮੇਂਤ ਬਾਕੀ ਸਰਹੱਦਾਂ ਨੂੰ ਪਹਿਲਾਂ ਵਾਂਗ ਖੋਲ੍ਹ ਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਭੇਜੇ ਜਾ ਰਹੇ ਹਨ ਤਾਂ ਫਿਰ ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕਿਸ ਮਨਸਾ ਕਾਰਨ ਬੰਦ ਕੀਤਾ ਹੋਇਆ ਹੈ। ਉਨ੍ਹਾਂ ਹੋਰ ਵੀ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੇ ਨਾਲ-ਨਾਲ ਸੰਗਤਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਤ ਰਹਿਣ ਦੀ ਵੀ ਇਜਾਜ਼ਤ ਦਿੱਤੀ ਜਾਵੇਂ ਤੇ ਲਾਂਘੇ ਲਈ ਰੱਖੀਆਂ ਸ਼ਰਤਾਂ ਨੂੰ ਨਰਮ ਕੀਤਾ ਜਾਵੇ। ਇਸ ਮੌਕੇ ਭਾਈ ਨਰਾਇਣ ਸਿੰਘ ਚੌੜਾ ਮੁਖੀ ਅਕਾਲ ਫ਼ੈਡਰੇਸ਼ਨ, ਜਥੇਦਾਰ ਸੁਖਵੰਤ ਸਿੰਘ ਰੌਲੀ, ਜਥੇ. ਊਧਮ ਸਿੰਘ ਔਲਖ, ਜਥੇ. ਤਰਲੋਕ ਸਿੰਘ, ਬਾਬਾ ਗੁਰਮੇਜ਼ ਸਿੰਘ ਦਾਬਾਂਵਾਲਾ, ਇੰ: ਨਿਰਮਲ ਸਿੰਘ, ਜਤਿੰਦਰ ਸਿੰਘ ਦਾਬਾਂਵਾਲਾ, ਨਿਰਮਲ ਸਿੰਘ ਸਾਗਰਪੁਰ, ਜਥੇ. ਦਿਲਬਾਗ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਪਿੰਦਰਪਾਲ ਸਿੰਘ ਡੁਲਟ, ਹਰਭਜਨ ਸਿੰਘ ਰੱਤੜਵਾਂ, ਜਸਵੰਤ ਸਿੰਘ ਜਫਰਵਾਲ, ਸੁਲੱਖਣ ਸਿੰਘ ਜਫਰਵਾਲ, ਗੁਰਪ੍ਰੀਤ ਸਿੰਘ ਖਾਸਾਂਵਾਲਾ, ਮੋਹਨ ਸਿੰਘ ਅਰਲੀਭੰਨ, ਤਰਸੇਮ ਸਿੰਘ ਜਫਰਵਾਲ, ਬਲਬੀਰ ਸਿੰਘ ਕੋਟਲਾ, ਸੁਰਿੰਦਰ ਸਿੰਘ ਨਕੋਦਰ, ਭੋਲਾ ਸਿੰਘ ਜਫਰਵਾਲ, ਦਲਬੀਰ ਸਿੰਘ ਸਰਫਕੋਟ, ਸੁਖਦੇਵ ਸਿੰਘ ਦਰਗਾਬਾਦ, ਦਿਲਬਾਗ ਸਿੰਘ ਬਿੱਲ ਨਵਾਬ ਤੇ ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੰਕਲਪ ਸੇਵਾ ਸੰਸਥਾ ਵਲੋਂ 62ਵੀਂ ਰਾਸ਼ਨ ਵੰਡ ਸੇਵਾ, 6 ਲੋੜਵੰਦ ਪਰਿਵਾਰਾਂ ਦੀ ਕੀਤੀ ਸਹਾਇਤਾ ਅਗਲੀ ਖ਼ਬਰ ਦੀਪ ਨਗਰ ਇਲਾਕੇ ’ਚ ਔਰਤ ਦੀ ਗਲੀ ਸੜੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।