12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਡਲਹੌਜ਼ੀ ਦਾ ਇਕ ਰੋਜ਼ਾ ਵਿੱਦਿਅਕ ਟੂਰ

ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵਲੋਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਰਹਿਨੁਮਾਈ ਹੇਠ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ ਦੀ ਅਗਵਾਈ ਹੇਠ ਡਲਹੋਜ਼ੀ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ।

ਅਜੀਤ ਡੈਸਕ 12-10-2026
ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵਲੋਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਰਹਿਨੁਮਾਈ ਹੇਠ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ ਦੀ ਅਗਵਾਈ ਹੇਠ ਡਲਹੋਜ਼ੀ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਵਿੱਦਿਅਕ ਟੂਰ ’ਚ ਸਕੂਲ ਦੇ ਕੁੱਲ 43 ਵਿਦਿਆਰਥੀਆਂ ਤੇ 8 ਅਧਿਆਪਕਾਂ ਨੇ ਸ਼ਿਰਕਤ ਕੀਤੀ। ਸਕੂਲ ਕੈਂਪਸ ਤੋਂ ਬੱਸ ਰਾਹੀਂ ਸਾਰੇ ਵਿਦਿਆਰਥੀ ਤੇ ਅਧਿਆਪਕ ਰਵਾਨਾ ਹੋਏ। ਵਿਦਿਆਰਥੀਆਂ ਨੇ ਡਲਹੋਜ਼ੀ ਪਹੁੰਚ ਕੇ ਕੁਦਰਤ ਦੀਆਂ ਸੁੰਦਰ ਵਾਦੀਆਂ ਤੇ ਮਨਮੋਹਕ ਪਹਾੜੀ ਨਜ਼ਾਰਿਆਂ ਦਾ ਆਨੰਦ ਮਾਣਿਆ। ਪ੍ਰਿੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਇਸ ਵਿੱਦਿਅਕ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੁਦਰਤ ਨਾਲ ਜੋੜਨਾ ਤੇ ਉਨ੍ਹਾਂ ਦੇ ਗਿਆਨ ਤੇ ਤਜਰਬੇ ਵਿਚ ਵਾਧਾ ਕਰਨਾ ਸੀ। ਇਸ ਮੌਕੇ ਲੈਕਚਰਾਰ ਨਵਤੇਸ਼ਪਾਲ ਸਿੰਘ, ਅਨਾਮਿਕਾ, ਜਸਕਿਰਨ ਕੌਰ, ਬਲਬੀਰ ਕੌਰ, ਆਰਫ਼ਾ ਕਮਰ, ਸਨਾਵਰ ਮੁਨੀਰ, ਪਿੰਕੀ ਦੇਵੀ, ਤਮੰਨਾ ਸ਼ਾਮਿਲ ਸਨ ।
ਪਿਛਲੀ ਖ਼ਬਰ ਚੀਫ਼ ਖਾਲਸਾ ਦੀਵਾਨ ਵਲੋਂ ਅੰਗਰੇਜ਼ੀ ਦੇ 146 ਅਧਿਆਪਕਾਂ ਦਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ’ਚੋਂ ਤਗ਼ਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।