13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੀਆਂ ਵੱਡੀ ਗਿਣਤੀ ਵਿਚ ਔਰਤਾਂ ‘ਆਪ’ ’ਚ ਸ਼ਾਮਿਲ

ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨਾਲ ਸਬੰਧਤ ਵੱਡੀ ਗਿਣਤੀ ’ਚ ਔਰਤਾਂ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈਆਂ। ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ‘ਆਪ’ ਮਹਿਲਾ ਮੋਰਚਾ ਦੀ ਸਿਟੀ ਪ੍ਰਧਾਨ ਕੰਚਨ ਚੌਹਾਨ ਦੇ ਯਤਨਾਂ ਸਦਕਾ ਪਾਰਟੀ ਵਿਚ ਸ਼ਾਮਲ ਹੋਈਆਂ ਔਰਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 13-10-2026
ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨਾਲ ਸਬੰਧਤ ਵੱਡੀ ਗਿਣਤੀ ’ਚ ਔਰਤਾਂ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈਆਂ। ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ‘ਆਪ’ ਮਹਿਲਾ ਮੋਰਚਾ ਦੀ ਸਿਟੀ ਪ੍ਰਧਾਨ ਕੰਚਨ ਚੌਹਾਨ ਦੇ ਯਤਨਾਂ ਸਦਕਾ ਪਾਰਟੀ ਵਿਚ ਸ਼ਾਮਲ ਹੋਈਆਂ ਔਰਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਨਵੀਆਂ ਸ਼ਾਮਲ ਹੋਈਆਂ ਔਰਤਾਂ ਨੂੰ ਪਾਰਟੀ ’ਚ ਪੂਰਾ ਮਾਣ-ਸਤਿਕਾਰ ਦੇਣ ਤੇ ਉਨ੍ਹਾਂ ਦੀ ਭੂਮਿਕਾ ਨੂੰ ਉਚਿਤ ਮਹੱਤਵ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ‘ਆਪ’ ਦੀ ਸਰਕਾਰ ਵਲੋਂ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਵਰਕਰ ਤੇ ਸਮਰਥਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧ ਰਿਹਾ ਹੈ ਤੇ ਪਾਰਟੀ ਨੂੰ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਤੇ ਆਉਣ ਵਾਲੇ ਸਮੇਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਹੋਰ ਆਗੂ ਤੇ ਵਰਕਰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਤੇ ਕਰਨੀ ਵਿਚ ਕੋਈ ਅੰਤਰ ਨਹੀਂ ਹੈ। ਚੋਣਾਂ ਦੌਰਾਨ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲਗਾਤਾਰ ਕੰਮ ਕੀਤਾ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਮਹਿਲਾ ਮੋਰਚਾ ਦੀ ਸਿਟੀ ਪ੍ਰਧਾਨ ਕੰਚਨ ਚੌਹਾਨ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਔਰਤਾਂ ਦੀ ਸਿਆਸੀ ਤੇ ਸਮਾਜਿਕ ਭਾਗੀਦਾਰੀ ਨਾਲ ਸਮਾਜ ’ਚ ਸਕਾਰਾਤਮਕ ਤਬਦੀਲੀ ਲਿਆਂਦੀ ਜਾ ਸਕਦੀ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਗ੍ਰਿਫ਼ਤਾਰ- ਇਕ ਭਗੌੜੇ ਵੀ ਕੀਤਾ ਕਾਬੂ ਅਗਲੀ ਖ਼ਬਰ ਡਾ. ਦੌਲਤ ਰਾਮ ਭੱਲਾ ਸਕੂਲ ’ਚ ‘ਸਿੱਖਿਆ ਪ੍ਰਤੀ ਮਾਪਿਆਂ ਨੂੰ ਜਾਗਰੂਕ ਕਰਨਾ’ ਵਿਸ਼ੇ ’ਤੇ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।