ਚੇਅਰਮੈਨ ਜੋਬਨ ਰੰਧਾਵਾ ਨੇ ਵੱਖ-ਵੱਖ ਪਿੰਡਾਂ ਨੂੰ ਪ੍ਰਾਪਰਟੀ ਕਾਰਡ ਵੰਡੇ
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਤ ਪਿੰਡ ਦਬੁਰਜੀ ਤੋਂ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦਲਜੀਤ ਸਿੰਘ ਲੱਕੀ ਦੇ ਗ੍ਰਹਿ ਵਿਖੇ ਭਰਥਵਾਲ, ਦਬੁਰਜੀ ਤੇ ਹਿਬਿਸ਼ਨੀਵਾਲ ਦੇ ਵਸਨੀਕਾਂ ਨੂੰ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਵਲੋਂ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ।
ਅਜੀਤ ਡੈਸਕ
14-10-2026