15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਭੜੋਲੀ ਵਿਚ ਸਵਰਨ ਸਿੰਘ ਸਲਾਰੀਆ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ

ਪਠਾਨਕੋਟ, 14 ਅਕਤੂਬਰ (ਵਿਨੋਦ)-ਪਿੰਡ ਭੜੋਲੀ ਦੇ ਵਾਰਡ ਨੰਬਰ-46 ਵਿਖੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਸੁਜਾਨਪੁਰ ਦੇ ਇੰਚਾਰਜ ਸਵਰਨ ਸਿੰਘ ਸਲਾਰੀਆ ਵਲੋਂ ਕੀਤਾ ਗਿਆ । ਇਸ ਮੌਕੇ ਸਿਵਲ ਸਰਜਨ ਪਠਾਨਕੋਟ ਡਾ: ਸੁਨੀਤਾ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ।

ਅਜੀਤ ਡੈਸਕ 15-10-2026
ਪਠਾਨਕੋਟ, 14 ਅਕਤੂਬਰ (ਵਿਨੋਦ)-ਪਿੰਡ ਭੜੋਲੀ ਦੇ ਵਾਰਡ ਨੰਬਰ-46 ਵਿਖੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਸੁਜਾਨਪੁਰ ਦੇ ਇੰਚਾਰਜ ਸਵਰਨ ਸਿੰਘ ਸਲਾਰੀਆ ਵਲੋਂ ਕੀਤਾ ਗਿਆ । ਇਸ ਮੌਕੇ ਸਿਵਲ ਸਰਜਨ ਪਠਾਨਕੋਟ ਡਾ: ਸੁਨੀਤਾ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਕਲੀਨਿਕ ਦੇ ਉਦਘਾਟਨ ਨਾਲ ਪਿੰਡ ਵਾਸੀਆਂ ਨੂੰ ਆਪਣੇ ਨੇੜੇ ਹੀ ਸਿਹਤ ਸਹੂਲਤਾਂ ਮਿਲਣ ਦਾ ਰਾਹ ਖੁੱਲ੍ਹਿਆ ਹੈ । ਸਮਾਗਮ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਮੁੱਖ ਮਹਿਮਾਨ ਸਵਰਨ ਸਿੰਘ ਸਲਾਰੀਆ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ । ਉਪਰੰਤ ਉਨ੍ਹਾਂ ਰਿਬਨ ਕੱਟ ਕੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਸਵਰਨ ਸਿੰਘ ਸਲਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਭੜੋਲੀ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਦੇ ਰੂਪ ਵਿਚ ਵੱਡੀ ਸੌਗਾਤ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਕਲੀਨਿਕ ’ਚ ਮਰੀਜ਼ਾਂ ਦੀ ਸਹੂਲਤ ਲਈ ਸਾਫ਼-ਸੁਥਰਾ ਤੇ ਏਅਰ-ਕੰਡੀਸ਼ਨਡ ਵਾਤਾਵਰਨ ਮੁਹੱਈਆ ਕਰਵਾਇਆ ਗਿਆ ਹੈ । ਇੱਥੇ ਮਰੀਜ਼ਾਂ ਦੇ ਲੋੜੀਂਦੇ ਟੈਸਟ ਤੇ ਦਵਾਈਆਂ ਮੁਫ਼ਤ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਅਤੇ ਟੈਸਟਾਂ ਦੀਆਂ ਰਿਪੋਰਟਾਂ ਵੀ ਉਸੇ ਦਿਨ ਮਿਲ ਜਾਂਦੀਆਂ ਹਨ, ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਇਲਾਜ ਕਰਵਾਉਣ ਵਿਚ ਸਹੂਲਤ ਮਿਲਦੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ । ਉਨ੍ਹਾਂ ਸਰਕਾਰ ਵਲੋਂ ਘਰੇਲੂ ਬਿਜਲੀ ਬਿੱਲਾਂ ’ਚ ਦਿੱਤੀ ਜਾ ਰਹੀ ਰਾਹਤ ਤੇ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ । ਉਨ੍ਹਾਂ ਕਿਹਾ ਕਿ ਉਦਯੋਗਾਂ ਦੇ ਵਿਕਾਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਹੋਣਗੇ । ਡਾ: ਸਲਾਰੀਆ ਨੇ ਪਿੰਡਾਂ ਦੇ ਸਰਪੰਚਾਂ ਨੂੰ ਸਨਮਾਨਿਤ ਕਰਨ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਸਬੰਧੀ ਸਰਕਾਰ ਦੇ ਯਤਨਾਂ ਬਾਰੇ ਵੀ ਗੱਲ ਕੀਤੀ । ਸਮਾਗਮ ਵਿਚ ਡਾ: ਜੀਵਨ ਪ੍ਰਕਾਸ਼, ਡਾ: ਸ਼ੈਲਾ ਡੀ.ਡੀ.ਐਚ.ਓ., ਕੌਂਸਲਰ ਪਰਮਜੀਤ ਕੌਰ, ਡਾ: ਸੰਦੀਪ ਐਸ.ਐਮ.ਓ. ਘਰੋਟਾ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਰਾਮ ਜਾਨਕੀ ਨਾਟਕ ਕਲੱਬ ’ਚ ਹਵਨ ਪੂਜਨ ਨਾਲ ਸ੍ਰੀ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।