ਪਠਾਨਕੋਟ ਭਾਜਪਾ ਨੇ ਨਸ਼ਾ ਤਸਕਰੀ ਤੇ ਕਤਲਾਂ ਦੇ ਮੁੱਦੇ ’ਤੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਪਠਾਨਕੋਟ, 14 ਅਕਤੂਬਰ (ਸੁਮਿਤ)-ਪੰਜਾਬ ’ਚ ਕਥਿਤ ਤੌਰ ’ਤੇ ਵੱਧ ਰਹੀ ਨਸ਼ਾ ਤਸਕਰੀ ਤੇ ਕਤਲ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅੱਜ ਪਠਾਨਕੋਟ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ।
ਡੀ.ਸੀ. ਪਠਾਨਕੋਟ ਨੂੰ ਮੰਗ ਪੱਤਰ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਤੇ ਭਾਜਪਾ ਆਗੂ। ਤਸਵੀਰ: ਸੁਮਿਤ
15-10-2026