16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਝੋਟੇ ਦੇ ਕਤਲ ’ਚ ‘ਆਪ’ ਸਰਕਾਰ ਦੀ ਵੱਡੀ ਨਾਕਾਮੀ ਹੋਈ ਸਾਬਤ-ਅਵਤਾਰ ਸਿੰਘ

ਤਾਰਾਗੜ੍ਹ, 15 ਅਕਤੂਬਰ (ਸੋਹਨ ਲਾਲ)-ਹਲਕਾ ਭੋਆ ਦੇ ਭਾਜਪਾ ਆਗੂ ਤੇ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਰਿਟਾਇਰਡ ਐਸ. ਐਚ.

ਅਜੀਤ ਡੈਸਕ 16-10-2026
ਤਾਰਾਗੜ੍ਹ, 15 ਅਕਤੂਬਰ (ਸੋਹਨ ਲਾਲ)-ਹਲਕਾ ਭੋਆ ਦੇ ਭਾਜਪਾ ਆਗੂ ਤੇ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਰਿਟਾਇਰਡ ਐਸ.ਐਚ.ਓ ਅਵਤਾਰ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਤੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੀ ਨਕਾਮੀ ਕਰਾਰ ਦਿੱਤਾ ਹੈ। ਅਵਤਾਰ ਸਿੰਘ ਨੇ ਕਿਹਾ ਕਿ ਜੇਕਰ ਨਸ਼ਾ ਮਾਫੀਆ ਖਿਲਾਫ ਆਵਾਜ਼ ਚੁੱਕਣ ਵਾਲੇ ਲੋਕ ਹੀ ਸੂਬੇ ਵਿਚ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕ ਦੀ ਸੁਰੱਖਿਆ ਦੀ ਕੀ ਗਰੰਟੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀ ਢਿੱਲੀ ਕਾਰਜਗੁਜ਼ਾਰੀ ਕਾਰਨ ਅੱਜ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਗੋਲੀਆਂ ਚਲਾ ਰਹੇ ਹਨ।
ਪਿਛਲੀ ਖ਼ਬਰ ਪੀ.ਐੱਮ ਸ੍ਰੀ ਸਰਕਾਰੀ ਸੀਨੀ.ਸੈਕੰ.ਸਕੂਲ ਜੰਗਲ ਵਿਖੇ ਕਿਸ਼ੋਰ ਅਵਸਥਾ ਸਿੱਖਿਆ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਮ ਲੀਲ੍ਹਾ ਦੇ ਸਮਾਗਮਾਂ ’ਚ ਸ਼ਾਮਿਲ ਹੋਏ ਬਲਾਕ ਪ੍ਰਧਾਨ ਹਰਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।