18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸ਼ਰੇਆਮ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ- ਅਕਾਲੀ ਆਗੂ

ਘੁਮਾਣ, 16 ਅਕਤੂਬਰ (ਬੰਮਰਾਹ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸ਼ਰੇਆਮ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਐਗਰੋ ਦੇ ਸਾ ਚੇਅਰਮੈਨ ਤਰਲੋਕ ਸਿੰਘ ਬਾਠ, ਮਾਰਕਿਟ ਕਮੇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾ.

ਅਜੀਤ ਡੈਸਕ 17-10-2026
ਘੁਮਾਣ, 16 ਅਕਤੂਬਰ (ਬੰਮਰਾਹ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸ਼ਰੇਆਮ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਐਗਰੋ ਦੇ ਸਾ ਚੇਅਰਮੈਨ ਤਰਲੋਕ ਸਿੰਘ ਬਾਠ, ਮਾਰਕਿਟ ਕਮੇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾ. ਚੇਅਰਮੈਨ ਕੁਲਵੰਤ ਸਿੰਘ ਚੀਮਾ, ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਐਡਵੋਕੇਟ ਐੱਸ.ਐੱਸ. ਮਾਨ, ਸਾ. ਚੇਅਰਮੈਨ ਪਰਮਿੰਦਰ ਸਿੰਘ ਪੱਡਾ, ਸਾ. ਚੇਅਰਮੈਨ ਦਲਬੀਰ ਸਿੰਘ ਵਾੜੇ, ਅੰਮ੍ਰਿਤਪਾਲ ਸਿੰਘ ਢਪੱਈ, ਤਰਪਿੰਦਰਪਾਲ ਸਿੰਘ ਭੱਟੀਵਾਲ, ਹਰਿੰਦਰ ਸਿੰਘ ਸ਼ੁਕਾਲਾ ਸਾਬਕਾ ਸਰਪੰਚ, ਹਰਪਾਲ ਸਿੰਘ ਰੰਗੜ ਨੰਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਦੀ ‘ਆਪ’ ਦੀ ਸਰਕਾਰ ਪੰਜਾਬ ‘ਚ ਆਈ ਹੈ, ਉਸ ਦਿਨ ਤੋਂ ਨਸ਼ਾ ਵਧਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੁਕੰਮਲ ਰੂਪ ਵਿਚ ਪੰਜਾਬ ਬੰਦ ਕਰਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ। ਸਰਕਾਰ ਕੇਵਲ ਤੇ ਕੇਵਲ ਇਸ਼ਤਿਹਾਰਬਾਜ਼ੀ ਕਰਕੇ ਨਸ਼ਾ ਖ਼ਤਮ ਕਰਨ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਲਈ ਕੇਵਲ ਖਾਨਾ ਪੂਰਤੀ ਕਰ ਰਹੀ ਹੈ। ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਖੜ੍ਹਨਾ ਸਿਰਫ਼ ਕਿਸੇ ਇਕ ਵਿਅਕਤੀ ਦਾ ਸਮਰਥਨ ਕਰਨਾ ਨਹੀਂ, ਸਗੋਂ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਵਿਰੁੱਧ ਉੱਠ ਰਹੀ ਆਵਾਜ਼ ਨੂੰ ਸਮਰਥਨ ਦੇਣਾ ਹੈ।
ਪਿਛਲੀ ਖ਼ਬਰ ਉੱਤਰਾਖੰਡ ਅੰਤਰਰਾਜੀ ਲੋਕ ਨਾਚ ਮੁਕਾਬਲਿਆਂ ’ਚ ਆਰ.ਡੀ. ਖੋਸਲਾ ਸਕੂਲ ਨੇ ਸ਼ਾਨਦਾਰ ਉਪਲੱਬਧੀ ਹਾਸਿਲ ਕੀਤੀ ਅਗਲੀ ਖ਼ਬਰ ਐਕਸੈਲਸ਼ੀਅਰ ਸਕੂਲ ਬਿਜਲੀਵਾਲ ’ਚ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।