17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਪਣੇ ਅੰਦਰ ਦੀ ਕਾਬਲੀਅਤ ਨੂੰ ਪਹਿਚਾਣ ਕੇ ਜੀਵਨ ਦਾ ਟੀਚਾ ਮਿੱਥਣਾ ਜ਼ਰੂਰੀ-ਨਰੇਸ਼ ਮਹਾਜਨ ਨਿਰਗੁਣ

ਬਮਿਆਲ, 16 ਅਕਤੂਬਰ (ਰਾਕੇਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ’ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪੀ. ਐਮ.

ਸੈਮੀਨਾਰ ਦੌਰਾਨ ਨਰੇਸ਼ ਮਹਾਜਨ ਨਿਰਗੁਣ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਰਾਮਪਾਲ ਗੁਪਤਾ ਤੇ ਹੋਰ ਸਟਾਫ। ਤਸਵੀਰ: ਰਾਕੇਸ਼ ਸ਼ਰਮਾ 17-10-2026
ਬਮਿਆਲ, 16 ਅਕਤੂਬਰ (ਰਾਕੇਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ’ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪੀ.ਐਮ. ਸ੍ਰੀ) ਬਮਿਆਲ ਵਿਖੇ ਜ਼ਿਲ੍ਹਾ ਪਠਾਨਕੋਟ ਦੇ ਪੀ.ਐਮ. ਸ੍ਰੀ ਸਕੂਲਜ਼ ਫਾਰ ਰਾਈਜ਼ਿੰਗ ਇੰਡੀਆ ਦੇ ਐਮੀਨੈਂਟ ਐਕਸਪਰਟ ਤੇ ਜਲ ਸਰੋਤ ਵਿਭਾਗ ਦੇ ਸੇਵਾ ਮੁਕਤ ਐਸ.ਈ. ਨਰੇਸ਼ ਮਹਾਜਨ ਨਿਰਗੁਣ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਲੈਕਚਰ ਦਿੱਤਾ ਗਿਆ । ਸਕੂਲ ਦੇ ਪ੍ਰਿੰਸੀਪਲ ਰਾਮ ਪਾਲ ਗੁਪਤਾ ਦੀ ਪ੍ਰਧਾਨਗੀ ਹੇਠ ਸਕੂਲ ਦੇ ਵਿਹੜੇ ’ਚ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਰੇਸ਼ ਮਹਾਜਨ ਨਿਰਗੁਣ ਨੇ ਕਿਹਾ ਕਿ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਸਾਨੂੰ ਆਪਣੀਆਂ ਤਰਜੀਹਾਂ ਤੈਅ ਕਰਨੀਆਂ ਚਾਹੀਦੀਆਂ ਹਨ ਤੇ ਇਸ ਤੋਂ ਬਾਅਦ ਜੀਵਨ ਦਾ ਟੀਚਾ ਨਿਰਧਾਰਿਤ ਕਰਨਾ ਚਾਹੀਦਾ ਹੈ । ਜਦੋਂ ਟੀਚਾ ਸਪੱਸ਼ਟ ਹੋ ਜਾਵੇ ਤਾਂ ਉਸ ਨੂੰ ਹਾਸਲ ਕਰਨ ਲਈ ਪੂਰੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਯਤਨ ਕਰਨੇ ਚਾਹੀਦੇ ਹਨ । ਸੈਮੀਨਾਰ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਰਾਮਪਾਲ ਗੁਪਤਾ ਤੇ ਦੀਪਕ ਜੋਤੀ ਵਲੋਂ ਮੁੱਖ ਬੁਲਾਰੇ ਨਰੇਸ਼ ਮਹਾਜਨ ਨਿਰਗੁਣ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਇਨਕਲਾਬੀ ਰਵਾਇਤਾਂ ਮੁਤਾਬਿਕ ਕੀਤਾ ਸਾਥੀ ਜਸਵੰਤ ਸਿੰਘ ਸੰਧੂ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਬਟਾਲਾ ਵਿਖੇ ਹੋ ਰਹੀ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ’ ਦੀ ਤਿਆਰੀਆਂ ਸੰਬੰਧੀ ਚੀਫ਼ ਖ਼ਾਲਸਾ ਦੀਵਾਨ ਵਲੋਂ ਵਿਸ਼ੇਸ਼ ਇਕੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।