ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਸੁਭਾਸ਼ ਵਰਮਾ ਤੇ ਰੋਹਿਤ ਵਰਮਾ ਨੇ ਪ੍ਰਗਟਾਇਆ ਡੂੰਘਾ ਦੁੱਖ
ਪਠਾਨਕੋਟ, 16 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਸਟੇਟ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਤੇ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ’ਚ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਅਜੀਤ ਡੈਸਕ
17-10-2026