17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਸਵੀਪ ਟੀਮ ਵਲੋਂ ਵਿਦਿਆਰਥਣਾਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਪਠਾਨਕੋਟ, 16 ਅਕਤੂਬਰ (ਸੰਧੂ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ-ਕਮ-ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵਲੋਂ ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪਠਾਨਕੋਟ ਵਿਖੇ ਵਿਧਾਨ ਸਭਾ ਚੋਣਾਂ-2027 ਨੂੰ ਮੁੱਖ ਰੱਖਦਿਆਂ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ । ਇਸ ਮੌਕੇ ਵਿਦਿਆਰਥਣਾਂ ਨੇ ਪੇਂਟਿੰਗਾਂ ਰਾਹੀਂ ਵੋਟ ਦੀ ਮਹੱਤਤਾ, ਲੋਕਤੰਤਰ ਵਿਚ ਨਾਗਰਿਕਾਂ ਦੀ ਭੂਮਿਕਾ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ।

ਅਜੀਤ ਡੈਸਕ 17-10-2026
ਪਠਾਨਕੋਟ, 16 ਅਕਤੂਬਰ (ਸੰਧੂ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ-ਕਮ-ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵਲੋਂ ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪਠਾਨਕੋਟ ਵਿਖੇ ਵਿਧਾਨ ਸਭਾ ਚੋਣਾਂ-2027 ਨੂੰ ਮੁੱਖ ਰੱਖਦਿਆਂ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ । ਇਸ ਮੌਕੇ ਵਿਦਿਆਰਥਣਾਂ ਨੇ ਪੇਂਟਿੰਗਾਂ ਰਾਹੀਂ ਵੋਟ ਦੀ ਮਹੱਤਤਾ, ਲੋਕਤੰਤਰ ਵਿਚ ਨਾਗਰਿਕਾਂ ਦੀ ਭੂਮਿਕਾ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ । ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਹੈੱਡਮਾਸਟਰ ਰਵੀਕਾਂਤ, ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਹੈੱਡਮਾਸਟਰ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਦਾ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਦੇ ਲੋਕਾਂ ਤੱਕ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ । ਇਸ ਮੌਕੇ ਹਰਸਿਮਰਨਜੀਤ ਸਿੰਘ, ਵਿਵੇਕ ਡੋਗਰਾ ਅਤੇ ਅਮਿਤ ਡੋਗਰਾ ਨੇ ਵਿਦਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨਮ ਸ਼ਿਖਾ ਨੇ ਜ਼ਿਲ੍ਹਾ ਸਵੀਪ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਸਵੀਪ ਇੰਚਾਰਜ ਮੈਡਮ ਸੰਤੋਸ਼, ਰਾਕੇਸ਼ ਪਠਾਨੀਆ, ਪ੍ਰਸ਼ੋਤਮ, ਰੁਪਿੰਦਰ ਕੌਰ, ਪਵਨ ਜੋਤੀ, ਮਧੂ ਗੁਪਤਾ, ਰੋਹਿਤ ਕੁਮਾਰ, ਕਮਲਜੀਤ ਕੌਰ, ਪਰਮਜੀਤ ਕੌਰ, ਮੈਡਮ ਪੰਕਜ, ਨੀਰਾ ਗੁਪਤਾ, ਅੰਜੂ ਬਾਲਾ, ਜੋਤਸਨਾ, ਅਨੁਰਾਧਾ, ਰਾਜੀਵ ਕੁਮਾਰ, ਬ੍ਰਿਜ ਰਾਜ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ ।
ਪਿਛਲੀ ਖ਼ਬਰ ਨਗਰ ਨਿਗਮ ਦਫ਼ਤਰ ਨੇੜੇ ਲੱਗੇ ਕੂੜੇ ਦੇ ਢੇਰ, ਦੁਕਾਨਦਾਰਾਂ ਨੇ ਜਤਾਈ ਨਾਰਾਜ਼ਗੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਸੁਭਾਸ਼ ਵਰਮਾ ਤੇ ਰੋਹਿਤ ਵਰਮਾ ਨੇ ਪ੍ਰਗਟਾਇਆ ਡੂੰਘਾ ਦੁੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।