18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ ਵਿਚ 38ਵੇਂ ਮਹਾਨ ਗੁਰਮਤਿ ਸਮਾਗਮ ਸੰਬੰਧੀ ਮੀਟਿੰਗ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ ਵਿਚ 38ਵੇਂ ਮਹਾਨ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ, ਸੰਗਤਾਂ ਤੇ ਸੇਵਾਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣਾਂ ਵਾਲਿਆਂ ਨੇ ਦੱਸਿਆ ਕਿ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ ਰਾਤ ਨੂੰ ਦੀਵਾਨ ਸੱਜਣਗੇ।

70 ਕਮੇਟੀਆਂ ਬਣਾ ਕੇ ਸੇਵਾਦਾਰਾਂ ਨੂੰ ਡਿਊਟੀਆਂ ਸੌਪੀਆਂ-ਬਾਬਾ ਤਰਨਜੀਤ ਸਿੰਘ ਖਾਲਸਾ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ ਵਿਚ 38ਵੇਂ ਮਹਾਨ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ, ਸੰਗਤਾਂ ਤੇ ਸੇਵਾਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣਾਂ ਵਾਲਿਆਂ ਨੇ ਦੱਸਿਆ ਕਿ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ ਰਾਤ ਨੂੰ ਦੀਵਾਨ ਸੱਜਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਅਕਤੂਬਰ ਨੂੰ ਰਾਤ ਤੇ 25 ਅਕਤੂਬਰ ਨੂੰ ਦਿਨ ਸਮੇਂ ਦੀਵਾਨ ਸਜਾਏ ਜਾਣਗੇ। 25 ਅਕਤੂਬਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਹਾਜ਼ਰੀ ਭਰ ਕੇ ਪਹੁੰਚ ਰਹੀਆਂ ਲੱਖਾਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਨਾਮ ਬਾਣੀ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸੰਬੰਧੀ 70 ਕਮੇਟੀਆਂ ਬਣਾ ਕੇ ਸੇਵਾਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਪ ਦਿੱਤੀਆਂ ਗਈਆਂ ਹਨ। ਬਾਬਾ ਤਰਨਜੀਤ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਇਸ ਸਥਾਨ ’ਤੇ 38 ਸਾਲ ਗੁਰਮਤਿ ਸਮਾਗਮਾਂ ਦੀ ਸੇਵਾ ਕਰਦੇ ਰਹੇ ਹਨ ਤੇ ਸੰਗਤਾਂ ਵਿਚ ਅੱਜ ਵੀ ਬਾਬਾ ਅਮਰੀਕ ਸਿੰਘ ਪ੍ਰਤੀ ਅਥਾਹ ਪਿਆਰ ਹੈ, ਜਿਸ ਕਰ ਕੇ ਸੰਗਤਾਂ ਵਿਚ ਗੁਰਮਤਿ ਸਮਾਗਮਾਂ ਸੰਬੰਧੀ ਭਾਰੀ ਉਤਸ਼ਾਹ ਹੈ। ਇਸ ਮੌਕੇ ਬਾਬਾ ਸੁਰਜੀਤ ਸਿੰਘ ਗੁਰਦੁਆਰਾ ਝਾੜ ਸਾਹਿਬ ਕੈਰੋਂ ਵਾਲੇ, ਬਾਬਾ ਸੱਜਣ ਸਿੰਘ ਗੁਰਦੁਆਰਾ ਗੁਰੂ ਕੀ ਬੇਰ, ਬਾਬਾ ਦਲੇਰ ਸਿੰਘ ਗੁਰਦੁਆਰਾ ਫਲਾਹੀ ਸਾਹਿਬ, ਬਾਬਾ ਸਰਵਨ ਸਿੰਘ ਮਲਕਪੁਰ, ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ, ਬਾਬਾ ਦਮੋਦਰ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ, ਭਾਈ ਵਰਿਆਮ ਸਿੰਘ ਸ਼੍ਰੋਮਣੀ ਕਮੇਟੀ, ਬਾਬਾ ਭੋਲਾ ਸਿੰਘ ਨਾਨਕਸਰ ਵਾਲੇ, ਸਰਪੰਚ ਦਲੇਰ ਸਿੰਘ ਘੁੰਮਣ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਜਥੇਦਾਰ ਸ਼ਾਮਪੁਰਾ ਦੀ ਸਿਹਤ ਦਾ ਹਾਲ ਜਾਣਿਆ ਅਗਲੀ ਖ਼ਬਰ ਡਾ. ਐਮ.ਆਰ.ਐੱਸ. ਭੱਲਾ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।