18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਦੇ ਵਿਦਿਆਰਥੀ ਨੇ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ’ਚ ਤੀਜਾ ਸਥਾਨ ਕੀਤਾ ਹਾਸਿਲ

ਘੁਮਾਣ, 17 ਅਕਤੂਬਰ (ਬੰਮਰਾਹ)-ਕਸਬਾ ਘਮਾਣ ਦੀ ਨਾਮੀ ਸਿੱਖਿਆ ਸੰਸਥਾ ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਦੇ ਵਿਦਿਆਰਥੀਆਂ ਵਲੋਂ ਜਿੱਥੇ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਕਿਸੇ ਗੱਲੋਂ ਘੱਟ ਨਹੀਂ। ਸਕੂਲ ਦੇ ਵਿਦਿਆਰਥੀ ਹਰਸ਼ ਕੋਹਲੀ ਨੇ ਅੰਡਰ-14 ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।

ਸੂਬਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਹਰਸ਼ ਕੋਹਲੀ ਦਾ ਸਨਮਾਨ ਕਰਦੇ ਅਧਿਆਪਕ। ਤਸਵੀਰ : ਬੰਮਰਾਹ 18-10-2026
ਘੁਮਾਣ, 17 ਅਕਤੂਬਰ (ਬੰਮਰਾਹ)-ਕਸਬਾ ਘਮਾਣ ਦੀ ਨਾਮੀ ਸਿੱਖਿਆ ਸੰਸਥਾ ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਦੇ ਵਿਦਿਆਰਥੀਆਂ ਵਲੋਂ ਜਿੱਥੇ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਕਿਸੇ ਗੱਲੋਂ ਘੱਟ ਨਹੀਂ। ਸਕੂਲ ਦੇ ਵਿਦਿਆਰਥੀ ਹਰਸ਼ ਕੋਹਲੀ ਨੇ ਅੰਡਰ-14 ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਗੁਰਭੇਜ ਸਿੰਘ ਨੇ ਦੱਸਿਆ ਕਿ ਸੂਬਾ ਪੱਧਰੀ ਮੁਕਾਬਲਿਆਂ ਅੰਡਰ-14 ਵਾਲੀਬਾਲ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਸਖ਼ਤ ਮੁਕਾਬਲੇ ਵਿਚ ਹਰਸ਼ ਕੋਹਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀ ਹਰਸ਼ ਕੋਹਲੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਭਾਵਨਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਵਿਦਿਆਰਥੀ ਵੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵੱਲ ਰੁਚੀ ਵਧਾਉਣ ਤਾਂ ਜੋ ਵਿਦਿਆਰਥੀਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੋ ਸਕੇ।
ਪਿਛਲੀ ਖ਼ਬਰ ਸਾ. ਸਰਪੰਚ ਜਸਬੀਰ ਸਿੰਘ ਕਾਹਲੋਂ ਦੇ ਘਰ ਹੋਈ ਚੋਰੀ ਅਗਲੀ ਖ਼ਬਰ ਕਰੰਟ ਦੇ ਨਾਲ ਮਰੇ ਨੌਜਵਾਨ ਦੇ ਪਰਿਵਾਰ ਦੀ ਪੰਜਾਬ ਨੈਸ਼ਨਲ ਬੈਂਕ ਨੇ ਕੀਤੀ ਮਾਲੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।