18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਕੰਡਿਆਲ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੇ ਬਣਾਈ 31 ਮੈਂਬਰੀ ਕਮੇਟੀ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਹਲਕਾ ਬਟਾਲਾ ਦੀ ਇਕ ਭਰਵੀਂ ਮੀਟਿੰਗ ਕੰਡਿਆਲ ਪਿੰਡ ਵਿਚ ਹੋਈ। ਮੀਟਿੰਗ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਬੀਬੀ ਪ੍ਰਭਜੋਤ ਕੌਰ ਬਟਾਲਾ, ਬੀਬੀ ਮਨਪ੍ਰੀਤ ਕੌਰ, ਜਸਬੀਰ ਸਿੰਘ ਬਟਾਲਾ, ਸੁਖਜੀਤ ਸਿੰਘ ਸਹਾਬਪੁਰਾ, ਖੁਸ਼ਕਰਨ ਸਿੰਘ ਹੇਅਰ, ਗੁਰਤੇਜ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਹਰਜੀਤ ਸਿੰਘ ਵਡਾਲਾ ਗ੍ਰੰਥੀਆਂ, ਦਿਲਬਾਗ ਸਿੰਘ ਗੋਬਿੰਦ ਨਗਰ, ਜਤਿੰਦਰ ਸਿੰਘ ਧੁੱਪਸੜੀ, ਸੁਖਵਿੰਦਰ ਸਿੰਘ ਕੋਟਲੀ ਭਾਨ ਸਿੰਘ, ਜਸਵੰਤ ਸਿੰਘ ਠੇਕੇਦਾਰ, ਜਥੇਦਾਰ ਮਨਜੀਤ ਸਿੰਘ ਜੌੜਾਸਿੰਘਾ, ਲਵਪ੍ਰੀਤ ਸਿੰਘ ਜੌੜਾਸਿੰਘਾ, ਧਿਆਨ ਸਿੰਘ ਨੰਬਰਦਾਰ ਕੋਟਲੀ ਭਾਨ ਸਿੰਘ, ਮਨਜਿੰਦਰ ਸਿੰਘ ਹੇਅਰ, ਬੀਬੀ ਰਾਜਵਿੰਦਰ ਕੌਰ, ਬੀਬੀ ਕਵਲਜੀਤ ਕੌਰ, ਹਰਮੀਤ ਸਿੰਘ, ਗੁਰਦੀਪ ਸਿੰਘ, ਕਰਨਪ੍ਰੀਤ ਸਿੰਘ, ਜਨਾਬ ਮੁਸ਼ਤਾਕ ਅਲੀ ਯੂਥ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਵੱਖ-ਵੱਖ ਰਾਜਨੀਤਿਕ ਪਾਰਟੀਆਂ ’ਚੋਂ ਸ਼ਾਮਿਲ ਹੋਏ ਲੋਕਾਂ ਦਾ ਪ੍ਰਿਥੀਪਾਲ ਸਿੰਘ ਬਟਾਲਾ ਨੇ ਕੀਤਾ ਸਵਾਗਤ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਹਲਕਾ ਬਟਾਲਾ ਦੀ ਇਕ ਭਰਵੀਂ ਮੀਟਿੰਗ ਕੰਡਿਆਲ ਪਿੰਡ ਵਿਚ ਹੋਈ। ਮੀਟਿੰਗ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਬੀਬੀ ਪ੍ਰਭਜੋਤ ਕੌਰ ਬਟਾਲਾ, ਬੀਬੀ ਮਨਪ੍ਰੀਤ ਕੌਰ, ਜਸਬੀਰ ਸਿੰਘ ਬਟਾਲਾ, ਸੁਖਜੀਤ ਸਿੰਘ ਸਹਾਬਪੁਰਾ, ਖੁਸ਼ਕਰਨ ਸਿੰਘ ਹੇਅਰ, ਗੁਰਤੇਜ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਹਰਜੀਤ ਸਿੰਘ ਵਡਾਲਾ ਗ੍ਰੰਥੀਆਂ, ਦਿਲਬਾਗ ਸਿੰਘ ਗੋਬਿੰਦ ਨਗਰ, ਜਤਿੰਦਰ ਸਿੰਘ ਧੁੱਪਸੜੀ, ਸੁਖਵਿੰਦਰ ਸਿੰਘ ਕੋਟਲੀ ਭਾਨ ਸਿੰਘ, ਜਸਵੰਤ ਸਿੰਘ ਠੇਕੇਦਾਰ, ਜਥੇਦਾਰ ਮਨਜੀਤ ਸਿੰਘ ਜੌੜਾਸਿੰਘਾ, ਲਵਪ੍ਰੀਤ ਸਿੰਘ ਜੌੜਾਸਿੰਘਾ, ਧਿਆਨ ਸਿੰਘ ਨੰਬਰਦਾਰ ਕੋਟਲੀ ਭਾਨ ਸਿੰਘ, ਮਨਜਿੰਦਰ ਸਿੰਘ ਹੇਅਰ, ਬੀਬੀ ਰਾਜਵਿੰਦਰ ਕੌਰ, ਬੀਬੀ ਕਵਲਜੀਤ ਕੌਰ, ਹਰਮੀਤ ਸਿੰਘ, ਗੁਰਦੀਪ ਸਿੰਘ, ਕਰਨਪ੍ਰੀਤ ਸਿੰਘ, ਜਨਾਬ ਮੁਸ਼ਤਾਕ ਅਲੀ ਯੂਥ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਸਮੱਗਲਰਾਂ ਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਨਹੀਂ ਲੜਿਆ ਜਾ ਰਿਹਾ, ਸਗੋਂ ਜੋ ਪੰਜਾਬ ਦੇ ਹਿਤੈਸ਼ੀ ਲੋਕ ਨਸ਼ਿਆਂ ਵਿਰੁੱਧ ਲੜ ਰਹੇ ਹਨ, ਉਨ੍ਹਾਂ ਵਿਰੁੱਧ ਲੜਿਆ ਜਾ ਰਿਹਾ ਹੈ। ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ, ਇਸ ਦਾ ਪ੍ਰਤੱਖ ਨਤੀਜਾ ਹੈ। ਬੀਬੀ ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰਾਂ ਨਸ਼ੇ ਵੇਚਣ ਵਾਲਿਆਂ ਦੀ ਪੁਸ਼ਤ ਪਨਾਹੀ ਕਰ ਰਹੀਆਂ ਹਨ ਅਤੇ ਨਸ਼ੇ ਰੋਕਣ ਵਾਲਿਆਂ ਦੀਆਂ ਜਾਨਾਂ ਜਾ ਰਹੀਆਂ ਹਨ। ਬੀਬੀ ਮਨਪ੍ਰੀਤ ਕੌਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਹੀ ਨਸ਼ਿਆਂ ਤੋਂ ਨਿਜਾਤ ਦਵਾ ਸਕਦੇ ਹਨ, ਸਾਰੇ ਰਲ ਕੇ ਉਨ੍ਹਾਂ ਦਾ ਸਾਥ ਦਿਓ। ਖੁਸ਼ਕਰਨ ਸਿੰਘ ਨੇ ਕਿਹਾ ਕਿ ਜੇ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਉਣਾ ਚਾਹੁੰਦੇ ਹੋ, ਅਮਨ-ਸ਼ਾਂਤੀ ਚਾਹੁੰਦੇ ਹੋ ਤਾਂ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀ ਸੋਚ ਨਾਲ ਜੁੜਨਾ ਪਵੇਗਾ। ਸੁਖਜੀਤ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਵੀ ਝੂਠੇ ਲਾਰੇ ਲਾ ਕੇ ਸਰਕਾਰ ਬਣਾਈ ਹੈ ਅਤੇ ਪੰਜਾਬ ਵਿਚ ਵੀ ਉਹ ਇਸ ਮਕਸਦ ਨਾਲ ਕਾਮਯਾਬ ਹੋਇਆ ਹੈ। ਲੋਕਾਂ ਨੂੰ ਉਸ ਦੇ ਝੂਠ ਨੂੰ ਪਛਾਨਣ ਦੀ ਲੋੜ ਹੈ। ਜਸਬੀਰ ਸਿੰਘ ਨੇ ਕਿਹਾ ਕਿ ਸਿੱਖੀ ਪਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਨੂੰ ਬਚਾਉਣ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਧਿਰ ਬਣਨਾ ਪਵੇਗਾ। ਗੁਰਤੇਜ ਸਿੰਘ ਹੇਅਰ ਨੇ ਕਿਹਾ ਕਿ ਆਪਣੀਆਂ ਯੂਨੀਵਰਸਿਟੀਆਂ, ਸਿੱਖਿਆ ਸੰਸਥਾਵਾਂ ਨੂੰ ਬਚਾਉਣ ਲਈ ਪੰਜਾਬ ਦੀ ਨੌਜਵਾਨੀ ਨੂੰ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣਾ ਚਾਹੀਦਾ। ਇਸ ਮੌਕੇ ਪਿੰਡ ਦੀ 31 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਲਾਲ ਸਿੰਘ, ਬਲਵਿੰਦਰ ਸਿੰਘ, ਤੇਜਿੰਦਰ ਸਿੰਘ, ਪਰਗਟ ਸਿੰਘ, ਕਵਲਜੀਤ ਸਿੰਘ, ਗੁਰਪਾਲ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ, ਤਰਸੇਮ ਸਿੰਘ, ਯਾਦਵਿੰਦਰ ਸਿੰਘ, ਅਨਮੋਲਜੀਤ ਸਿੰਘ, ਰਮਨਦੀਪ ਸਿੰਘ, ਸਤਿੰਦਰਪਾਲ ਸਿੰਘ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ, ਸਤਪਾਲ ਸਿੰਘ, ਅਪਾਰ ਸਿੰਘ, ਹਰਦੀਪ ਸਿੰਘ, ਹਰਦੇਵ ਸਿੰਘ, ਦਿਲਬਾਗ ਸਿੰਘ, ਰਵਿੰਦਰ ਸਿੰਘ, ਤਰਲੋਕ ਸਿੰਘ, ਕੁਲਦੀਪ ਸਿੰਘ, ਸੁਖਪਾਲ ਸਿੰਘ, ਬੀਬੀ ਰਾਜਵਿੰਦਰ ਕੌਰ, ਬੀਬੀ ਬਲਰਾਜ ਕੌਰ, ਬੀਬੀ ਬਵਨਪ੍ਰੀਤ ਕੌਰ, ਬੀਬੀ ਰਜਵੰਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਹਰਜੀਤ ਕੌਰ, ਬੀਬੀ ਬਲਜੀਤ ਕੌਰ ਅਤੇ ਬੀਬੀ ਦੀਪ ਕੌਰ ਆਦਿ ਸ਼ਾਮਿਲ ਕੀਤੇ ਗਏ। ਅਖੀਰ ਵਿਚ ਤੇਜਿੰਦਰ ਸਿੰਘ ਤੇ ਲਾਲ ਸਿੰਘ ਨੇ ਆਏ ਸਾਰੇ ਅਹੁਦੇਦਾਰਾਂ ਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀ ਸੋਚ ਤੇ ਵਿਚਾਰਧਾਰਾ ’ਤੇ ਪਹਿਰਾ ਦੇਣ ਦਾ ਵਾਅਦਾ ਕੀਤਾ ਅਤੇ ਪਿੰਡ ਦੇ ਘਰ ਘਰ ਵਿੱਚ ਹੋਕਾ ਦੇਣ ਦਾ ਫੈਸਲਾ ਕੀਤਾ।
ਪਿਛਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਨੈਤਿਕ ਇਮਤਿਹਾਨ ਵਿਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਸਾ. ਸਰਪੰਚ ਜਸਬੀਰ ਸਿੰਘ ਕਾਹਲੋਂ ਦੇ ਘਰ ਹੋਈ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।