18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਰੰਗੜ ਨੰਗਲ ਦਾਣਾ ਮੰਡੀ ਦਾ ਦੌਰਾ

ਅੱਚਲ ਸਾਹਿਬ, 17 ਅਕਤੂਬਰ (ਗੁਰਚਰਨ ਸਿਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਦਾਣਾ ਮੰਡੀ ਰੰਗੜ ਨੰਗਲ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਕਰਵਾਈਆਂ।

ਅਜੀਤ ਡੈਸਕ 18-10-2026
ਅੱਚਲ ਸਾਹਿਬ, 17 ਅਕਤੂਬਰ (ਗੁਰਚਰਨ ਸਿਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਦਾਣਾ ਮੰਡੀ ਰੰਗੜ ਨੰਗਲ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਕਰਵਾਈਆਂ। ਸ: ਲਾਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀ ਵਿਚ ਝੋਨੇ ਦੀ ਪੱਕੀ ਫਸਲ ਹੀ ਲੈ ਕੇ ਆਓ ਤਾਂ ਜੋ ਕਿਸੇ ਕਿਸਮ ਦੀ ਵੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਇਸ ਮੌਕੇ ਸਰਕਾਰੀ ਬੋਲੀ ਵੀ ਕਰਵਾਈ। ਮੰਡੀ ਪਹੁੰਚਣ ’ਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਹਿਬਜੀਤ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਆੜ੍ਹਤੀ ਭਾਈਚਾਰੇ ਅਤੇ ਮੰਡੀ ਬੋਰਡ ਦੇ ਅਧਿਕਾਰਾੀਆਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਹਿਬਜੀਤ ਸਿੰਘ ਰੰਗੜ ਨੰਗਲ, ਸਰਬਜੀਤ ਸਿੰਘ, ਗੁਰਪਿੰਦਰ ਸਿੰਘ ਲਾਲੀ, ਕੁਲਵਿੰਦਰ ਸਿੰਘ, ਆਤਮਾ ਸਿੰਘ, ਗੁਰਜੀਤ ਸਿੰਘ ਚੀਮਾ, ਸਰਬਜੀਤ ਸਿੰਘ ਆਦਿ ਆੜ੍ਹਤੀ ਹਾਜ਼ਰ ਸਨ ।
ਪਿਛਲੀ ਖ਼ਬਰ ਮਾਤਾ ਸਵਰਨ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਨੈਤਿਕ ਇਮਤਿਹਾਨ ਵਿਚ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।