18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੰਡੀਆਂ ’ਚ ਕਿਸਾਨਾਂ ਦੀ ਲੁੱਟ ਬੰਦ ਹੋਵੇ ਤੇ ਮੀਂਹ ਨਾਲ ਖਰਾਬ ਹੋਏ ਝੋਨੇ ਦੀ ਭਰਪਾਈ ਸਰਕਾਰ ਕਰੇ- ਰਾਜਨਬੀਰ ਸਿੰਘ ਘੁਮਾਣ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਸ: ਰਾਜਨਬੀਰ ਸਿੰਘ ਘੁਮਾਣ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਹੋ ਰਹੀ ਕਿਸਾਨਾਂ ਦੀ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਕੁਦਰਤੀ ਆਫਤਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਸ: ਘੁਮਾਣ ਨੇ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਮੰਡੀਆਂ ਵਿਚ ਕਿਸਾਨਾਂ ਦੀ ਸਰੇਆਮ ਲੁੱਟ ਹੋ ਰਹੀ ਹੈ।

ਅਜੀਤ ਡੈਸਕ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਸ: ਰਾਜਨਬੀਰ ਸਿੰਘ ਘੁਮਾਣ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਹੋ ਰਹੀ ਕਿਸਾਨਾਂ ਦੀ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਕੁਦਰਤੀ ਆਫਤਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਸ: ਘੁਮਾਣ ਨੇ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਮੰਡੀਆਂ ਵਿਚ ਕਿਸਾਨਾਂ ਦੀ ਸਰੇਆਮ ਲੁੱਟ ਹੋ ਰਹੀ ਹੈ। ਐਮ.ਐਸ.ਪੀ ’ਤੇ ਖਰੀਦ ਨਾ ਹੋਣ ਕਾਰਨ ਕਿਸਾਨ ਘੱਟ ਰੇਟ ’ਤੇ ਫਸਲ ਵੇਚਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਕੱਚੀਆਂ ਮੰਡੀਆਂ ਅਤੇ ਖੁੱਲ੍ਹੇ ਅਸਮਾਨ ਹੇਠ ਪਈ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦੀ ਭਰਪਾਈ ਸਰਕਾਰ ਨੂੰ ਕਰਨੀ ਚਾਹੀਦੀ ਹੈ। ਆੜ੍ਹਤੀਆਂ ਤੇ ਕਿਸਾਨਾਂ ਦੋਵਾਂ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਕਸੂਰ ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕਿਆਂ ਵਿਚ ਗੜੇਮਾਰੀ ਹੋਈ ਹੈ ਅਤੇ ਮੀਂਹ ਨਾਲ ਫਸਲਾਂ ਨੁਕਸਾਨੀਆਂ ਗਈਆਂ ਹਨ, ਸਰਕਾਰ ਤੁਰੰਤ ਉਨ੍ਹਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏ ਅਤੇ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਉਨ੍ਹਾਂ ਦਾ ਹੱਥ ਫੜੇ। ਸ: ਘੁਮਾਣ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਮਰਨ ਵਾਸਤੇ ਛੱਡ ਚੁੱਕੀ ਹੈ। ਅੱਜ ਕਿਸਾਨ ਕਰਜ਼ੇ ਤੇ ਕੁਦਰਤੀ ਮਾਰ ਦੋਵਾਂ ਨਾਲ ਜੂਝ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਪ੍ਰਧਾਨ ਯੂਥ ਅਕਾਲੀ ਦਲ ਜਰਨੈਲ ਸਿੰਘ ਬੱਲ, ਹਲਕਾ ਪ੍ਰਧਾਨ ਐਸ.ਸੀ ਵਿੰਗ ਕੈਪਟਨ ਕੁਲਵਿੰਦਰ ਸਿੰਘ ਊਧਨਵਾਲ, ਦਿਲਬਾਗ ਸਿੰਘ ਕੋਟਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ’ਚ ਧੰਦੋਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਹੁਨਰ ਪੰਜਾਬ ਪੋਰਟਲ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।