18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐੱਸ.ਐੱਸ. ਬਾਜਵਾ ਸਕੂਲ ਵਿਚ ‘ਇੰਟਰਨੈਸ਼ਨਲ ਮੈਥ ਉਲੰਪੀਆਡ’ ਕਰਵਾਈ

ਬਟਾਲਾ, 17 ਅਕਤੂਬਰ (ਸਤਿੰਦਬ ਸਿੰਘ)-ਐੱਸ. ਐੱਸ.

ਐੱਸ.ਐੱਸ. ਬਾਜਵਾ ਸਕੂਲ ਦੇ ਵਿਦਿਆਰਥੀ ਇੰਟਰਨੈਸ਼ਨਲ ਮੈਥ ਉਲੰਪੀਆਡ ਮੁਕਾਬਲੇ ਵਿਚ ਭਾਗ ਲੈਂਦੇ ਹੋਏ। ਅਜੀਤ ਤਸਵੀਰ 18-10-2026
ਬਟਾਲਾ, 17 ਅਕਤੂਬਰ (ਸਤਿੰਦਬ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਵਿਹੜੇ ਵਿਚ ਇੰਟਰਨੈਸ਼ਨਲ ਮੈਥ ਓਲੰਪਿਆਡ ਮੁਕਾਬਲੇ ਕਰਵਾਏ ਗਏ, ਜਿਸ ਵਿਚ 5ਵੀਂ ਤੋਂ 8ਵੀਂ ਜਮਾਤ ਤੱਕ ਦੇ 40 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਗਣਿਤ ਵਿਸ਼ੇ ਪ੍ਰਤੀ ਰੁਚੀ ਵਧਾਉਣਾ, ਉਨ੍ਹਾਂ ਦੀ ਤਰਕਸ਼ੀਲ ਸੋਚ ਨੂੰ ਵਿਕਸਿਤ ਕਰਨਾ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਯੋਗਤਾ ਨੂੰ ਉਤਸ਼ਾਹਿਤ ਕਰਨਾ ਸੀ। ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਲਈ ਸਖ਼ਤ ਮਿਹਨਤ ਕੀਤੀ ਅਤੇ ਪੂਰੇ ਆਤਮ-ਵਿਸ਼ਵਾਸ ਤੇ ਲਗਨ ਨਾਲ ਪ੍ਰੀਖਿਆ ਦਿੱਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਐੱਮ.ਐੱਲ. ਸ਼ਰਮਾ ( ਨੈਸ਼ਨਲ ਐਵਾਰਡੀ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓਲੰਪਿਆਡ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪਛਾਣਨ, ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਅਤੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਸ਼ਾਲਾਘਾ ਕੀਤੀ। ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ, ਸਮੱਸਿਆਵਾਂ ਨੂੰ ਹੱਲ ਕਰਨ ਦੀ ਯੋਗਤਾ ਅਤੇ ਆਤਮ-ਵਿਸ਼ਵਾਸ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੰਤ ਵਿਚ ਸਕੂਲ ਵਲੋਂ ਓਲੰਪਿਆਡ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਾਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਉਤਸ਼ਾਹ ਨਾਲ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ’ਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ ਅਤੇ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਣਗੇ ।
ਪਿਛਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।