18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੰਪਿਊਟਰ ਸਿੱਖਿਆ ਰੁਜ਼ਗਾਰ ਦੇ ਨਵੇਂ ਮੌਕਿਆਂ ਦੀ ਕੁੰਜੀ-ਰੋਮੇਸ਼ ਮਹਾਜਨ

ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਬੱਚਿਆਂ ਵਿਚ ਕੰਪਿਊਟਰ ਸਿੱਖਿਆ ਅਤੇ ਤਕਨੀਕੀ ਹੁਨਰਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਬਾਲ ਭਵਨ ਵਿਖੇ ਕੰਪਿਊਟਰ ਸਿੱਖਿਆ ਦੇ ਵਿਦਿਆਰਥੀਆਂ ਦੀ ਮਿਡ-ਟਰਮ ਪ੍ਰੀਖਿਆ ਲਈ ਗਈ। ਇਸ ਪ੍ਰੀਖਿਆ ਵਿਚ ਕੁੱਲ 59 ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 18-10-2026
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਬੱਚਿਆਂ ਵਿਚ ਕੰਪਿਊਟਰ ਸਿੱਖਿਆ ਅਤੇ ਤਕਨੀਕੀ ਹੁਨਰਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਬਾਲ ਭਵਨ ਵਿਖੇ ਕੰਪਿਊਟਰ ਸਿੱਖਿਆ ਦੇ ਵਿਦਿਆਰਥੀਆਂ ਦੀ ਮਿਡ-ਟਰਮ ਪ੍ਰੀਖਿਆ ਲਈ ਗਈ। ਇਸ ਪ੍ਰੀਖਿਆ ਵਿਚ ਕੁੱਲ 59 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਕੰਪਿਊਟਰ ਸਿੱਖਿਆ ਦਾ ਮਹੱਤਵ ਲਗਾਤਾਰ ਵੱਧ ਰਿਹਾ ਹੈ। ਕੰਪਿਊਟਰ ਤੇ ਸੂਚਨਾ ਤਕਨਾਲੋਜੀ ਨਾਲ ਸਬੰਧਿਤ ਹੁਨਰ ਹਾਸਲ ਕਰਕੇ ਨੌਜਵਾਨ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਾਪਤ ਕਰ ਸਕਦੇ ਹਨ ਅਤੇ ਸਵੈ-ਰੁਜ਼ਗਾਰ ਦੇ ਖੇਤਰ ’ਚ ਆਪਣੀ ਪਹਿਚਾਣ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਧਾਂਤਕ ਗਿਆਨ ਤੱਕ ਸੀਮਤ ਰਹਿਣ ਦੀ ਬਜਾਏ ਕੰਪਿਊਟਰ ਦੀ ਵਿਹਾਰਕ ਸਿੱਖਿਆ ਤੇ ਨਵੇਂ ਤਕਨੀਕੀ ਹੁਨਰਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਅਤੇ ਆਪਣੀਆਂ ਕਮੀਆਂ ਨੂੰ ਸੁਧਾਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਆਤਮ-ਨਿਰਭਰਤਾ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਭਵਿੱਖ ਵਿਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਕੌਂਸਲ ਦੇ ਕੋਆਰਡੀਨੇਟਰ ਰਾਜ ਬਖ਼ਸ਼ੀ, ਕੰਪਿਊਟਰ ਸੈਕਸ਼ਨ ਇੰਚਾਰਜ ਬਲਜੀਤ ਸਿੰਘ ਉੱਪਲ, ਕੰਪਿਊਟਰ ਟੀਚਰ ਪਰਮਿੰਦਰ ਕੌਰ, ਕਰਨਦੀਪ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸਰਾਵਾਂ ਵਿਖੇ ਜਾਗਰਣ ਮੌਕੇ ਰਣਜੀਤ ਸਿੰਘ ਕਾਹਲੋਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਕਰਨਗੇ ਮਹਾਂ-ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।