ਪਠਾਨਕੋਟ, 17 ਅਕਤੂਬਰ (ਸੰਧੂ)-ਡਾ: ਮੇਹਰ ਚੰਦ ਮਹਾਜਨ ਡੀ.ਏ.ਵੀ ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਨੇ ਕੈਲੇਡੋਨੀਅਨ ਸਕੂਲ ਵਿਖੇ ਕਰਵਾਈ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਮੁਕਾਬਲੇ ਵਿਚ ਸ਼ਾਸਵਿਨ, ਨਕਸ਼, ਸਮੀਖਿਆ, ਆਦਿਲ, ਪਰਵ, ਤਨਿਸ਼ ਤੇ ਹਰਮਨ ਨੇ ਚਾਂਦੀ ਦੇ ਤਗਮੇ ਜਿੱਤੇ। ਜਦਕਿ ਤ੍ਰਿਸ਼ਾ, ਆਧਿਆ, ਹਰਿਓਮ, ਭਵਿਸ਼, ਪਰਿਣਿਧੀ ਅਤੇ ਤਨਮਯ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ। ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਸੰਘਰਸ਼ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।