19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੀ.ਐਮ. ਸ੍ਰੀ ਸਰਕਾਰੀ ਸਕੂਲ਼ ਅਲੀਵਾਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਕੀਤਾ

ਅਲੀਵਾਲ, 18 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਬੀਤੇ ਦਿਨੀ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਅਲੀਵਾਲ ਦੇ ਨੋਡਲ ਅਫ਼ਸਰ ਤੇ ਪ੍ਰਿੰਸੀਪਲ ਬਲਵਿੰਦਰ ਪਾਲ ਦੀ ਯੋਗ ਅਗਵਾਈ ’ਚ ਤੇ ਡਾਕਟਰ ਰਮਨ ਕੁਮਾਰ ਜੀ ਦੇ ਯਤਨਾਂ ਸਦਕਾ ਵੱਖ -ਵੱਖ ਦੇ ਜਮਾਤਾਂ ਵਿਦਿਆਰਥੀਆਂ ਨੂੰ ਇਤਿਹਾਸਿਕ ਸਥਾਨਾਂ ਦੀ ਯਾਤਰਾ ਕਰਵਾਈ ਗਈ।

ਅਜੀਤ ਡੈਸਕ 19-10-2026
ਅਲੀਵਾਲ, 18 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਬੀਤੇ ਦਿਨੀ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਅਲੀਵਾਲ ਦੇ ਨੋਡਲ ਅਫ਼ਸਰ ਤੇ ਪ੍ਰਿੰਸੀਪਲ ਬਲਵਿੰਦਰ ਪਾਲ ਦੀ ਯੋਗ ਅਗਵਾਈ ’ਚ ਤੇ ਡਾਕਟਰ ਰਮਨ ਕੁਮਾਰ ਜੀ ਦੇ ਯਤਨਾਂ ਸਦਕਾ ਵੱਖ -ਵੱਖ ਦੇ ਜਮਾਤਾਂ ਵਿਦਿਆਰਥੀਆਂ ਨੂੰ ਇਤਿਹਾਸਿਕ ਸਥਾਨਾਂ ਦੀ ਯਾਤਰਾ ਕਰਵਾਈ ਗਈ। ਡਾ. ਰਮਨ ਕੁਮਾਰ ਨੇ ਦੱਸਿਆ ਕਿ ਵਿੱਦਿਅਕ- ਟੂਰ ਤਹਿਤ ਛੇਵੀ ਜਮਾਤ ਤੋਂ ਬਾਰ੍ਹਵੀਂ ਤੱਕ ਤੱਕ ਦੇ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਜੰਗ-ਏ-ਆਜ਼ਾਦੀ ਮਿਊਜ਼ੀਅਮ ਕਰਤਾਰਪੁਰ ਦੀ ਯਾਤਰਾ ਕਰਵਾਈ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਜਿਹੇ ਵਿਦਿਆਕ ਦੌਰਿਆਂ ਰਾਹੀਂ ਵਿਦਿਆਰਥੀਆਂ ਬਹੁਤ ਕੁਝ ਸਿੱਖਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨੋਡਲ ਅਫ਼ਸਰ ਪੀ.ਐਮ ਸਕੂਲ਼ ਗੁਰਦਾਸਪੁਰ ਤੇ ਪ੍ਰਿੰਸੀਪਲ ਬਲਵਿੰਦਰ ਪਾਲ ਜੀ ਵਿਦਿਆਰਥੀਆਂ ਦੀ ਪੜ੍ਹਾਈ ਤੇ ਮਾਨਸਿਕ ਵਿਕਾਸ਼ ਬਾਰੇ ਸੋਚਦੇ ਹਨ ਤੇ ਉਹ ਅਜਿਹੀਆਂ ਗਤੀਵਿਧੀਆਂ ਕਰਵਾਉਣ ਤੱਤਪਰ ਰਹਿੰਦੇ ਹਨ। ਵਿੱਦਿਅਕ ਟੂਰ ’ਚ ਗੌਰਵ ਕੁਮਾਰ, ਹਰਪਾਲ ਸਿੰਘ,ਅਮਰਜੀਤ ਸਿੰਘ, ਸ੍ਰੀਮਤੀ ਸਰਬਜੀਤ ਕੌਰ ਤੇ ਸ੍ਰੀਮਤੀ ਸੰਗੀਤ ਵੀ ਹਾਜਰ ਸਨ ।
ਪਿਛਲੀ ਖ਼ਬਰ ਕਾਦਰੀ ਮੁਹੱਲੇ ’ਚ ਡੇਂਗੂ ਦਾ ਮਰੀਜ਼ ਮਿਲਣ ਮਗਰੋਂ ਸਿਹਤ ਵਿਭਾਗ ਆਇਆ ਹਰਕਤ ’ਚ ਅਗਲੀ ਖ਼ਬਰ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਫ਼ਾਈ ਸੇਵਕਾਂ ਨੂੰ ਵੰਡੇ 60 ਨਵੇਂ ਰਿਕਸ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।