ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ
ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)-ਗੁਰਦੁਆਰਾ ਸਾਹਿਬ ਸਮਾਧਾਂ ਅੱਡਾ ਧੰਦੋਈ ਜ਼ਿਲ੍ਹਾ ਗੁਰਦਾਸਪੁਰ ਵਿਖੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਕੱਤਰ ਬਲਦੇਵ ਸਿੰਘ ਹਰਪੁਰਾ ਦੀ ਜ਼ਮੀਨ ਦੇ ਮਸਲੇ ਦੇ ਸੰਬੰਧ ਵਿਚ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਬਲਦੇਵ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਨੂੰ ਤੇਜ ਕੀਤਾ ਜਾਵੇ।
ਅਜੀਤ ਡੈਸਕ
19-10-2026