ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਵਿਰੁੱਧ ਲੜਾਈ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਉਮੀਦ- ਵਾਲੀਆ
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਸਰਦਾਰ ਹਰਸਿਮਰਨ ਸਿੰਘ ਵਾਲੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਦੌਰੇ ਨੂੰ ਨਸ਼ਿਆਂ ਦੇ ਮੁੱਦੇ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਸੰਘਰਸ਼ ਦੇ ਸਬੰਧ ’ਚ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨ ਦੀ ਲੋੜ ਹੈ।
ਅਜੀਤ ਡੈਸਕ
20-10-2026