20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਘਣੀਏ ਕੇ ਬਾਂਗਰ ਦੇ ਘਰ ਪਹੁੰਚੇ ਸਚਿਨ ਪਾਇਲਟ ਤੇ ਪਰਗਟ ਸਿੰਘ ਹੋਰ ਦਿਗਜ਼ ਆਗੂਆਂ ਨੇ ਵੀ ਕੀਤੀ ਸ਼ਮੂਲੀਅਤ

ਫਤਹਿਗੜ੍ਹ ਚੂੜੀਆਂ, 19 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੀ 24 ਮਈ 2026 ਨੂੰ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਘਣੀਏ ਕੇ ਬਾਂਗਰ ਦੇ ਪੰਜਾਬ ਪੁਲਿਸ ਦੇ ਅਧਿਕਾਰੀ ਏਐਸਆਈ ਜੋਗਾ ਸਿੰਘ ਦੀ ਹਲਕਾ ਮਜੀਠਾ ਦੇ ਪਿੰਡ ਹਮਜ਼ਾ ਨੇੜੇ ਸਵੇਰ ਵੇਲੇ ਅੰਮ੍ਰਿਤਸਰ ਵਿਖੇ ਡਿਊਟੀ ’ਤੇ ਜਾਂਦੇ ਸਮੇਂ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨਾਲ ਮ੍ਰਿਤਕ ਏਐਸਆਈ ਸ਼ਹੀਦ ਜੋਗਾ ਸਿੰਘ ਦੇ ਪਰਿਵਾਰ ਨੂੰ ਵੱਡਾ ਸਦਮਾ ਪਹੁੰਚਾ ਸੀ।

ਸ਼ਹੀਦ ਏਐਸਆਈ ਜੋਗਾ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਕਾਂਗਰਸ ਪ੍ਰਭਾਰੀ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਨਾਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਵੀਨੰਦਨ ਸਿੰਘ ਬਾਜਵਾ ਤੇ ਹੋਰ। ਤਸਵੀਰ : ਅਵਤਾਰ ਸਿੰਘ ਰੰਧਾਵਾ 20-10-2026
ਫਤਹਿਗੜ੍ਹ ਚੂੜੀਆਂ, 19 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੀ 24 ਮਈ 2026 ਨੂੰ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਘਣੀਏ ਕੇ ਬਾਂਗਰ ਦੇ ਪੰਜਾਬ ਪੁਲਿਸ ਦੇ ਅਧਿਕਾਰੀ ਏਐਸਆਈ ਜੋਗਾ ਸਿੰਘ ਦੀ ਹਲਕਾ ਮਜੀਠਾ ਦੇ ਪਿੰਡ ਹਮਜ਼ਾ ਨੇੜੇ ਸਵੇਰ ਵੇਲੇ ਅੰਮ੍ਰਿਤਸਰ ਵਿਖੇ ਡਿਊਟੀ ’ਤੇ ਜਾਂਦੇ ਸਮੇਂ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨਾਲ ਮ੍ਰਿਤਕ ਏਐਸਆਈ ਸ਼ਹੀਦ ਜੋਗਾ ਸਿੰਘ ਦੇ ਪਰਿਵਾਰ ਨੂੰ ਵੱਡਾ ਸਦਮਾ ਪਹੁੰਚਾ ਸੀ। ਅੱਜ ਏਐਸਆਈ ਜੋਗਾ ਸਿੰਘ ਦੇ ਜੱਦੀ ਪਿੰਡ ਘਣੀਏ ਕੇ ਬਾਂਗਰ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਨ ਲਈ ਸਚਿਨ ਪਾਇਲਟ ਇੰਚਾਰਜ ਕਾਂਗਰਸ ਪਾਰਟੀ ਪੰਜਾਬ, ਪੰਜਾਬ ਪ੍ਰਧਾਨ ਪਰਗਟ ਸਿੰਘ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਭਗਵੰਤਪਾਲ ਸਿੰਘ ਸੱਚਰ ਇੰਚਾਰਜ ਮਜੀਠਾ, ਸੰਤੋਖ ਸਿੰਘ ਭਲਾਈਪੁਰ, ਮਨਜੀਤ ਸਿੰਘ ਰੰਗੜ ਨੰਗਲ ਇੰਚਾਰਜ ਸ੍ਰੀ ਹਰਗੋਬਿੰਦਪੁਰ ਹੋਰਨਾਂ ਸਮੇਤ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਏਨੇ ਵਿਗੜ ਚੁੱਕੇ ਹਨ ਕਿ ਕੋਈ ਵੀ ਸੁਰੱਖਿਅਤ ਵਿਖਾਈ ਨਹੀਂ ਦੇ ਰਿਹਾ। ਇਸ ਮੌਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸਾਡੀ ਗੁਰੂ ਸਾਹਿਬਾਂ ਨੇ ਡਿਊਟੀ ਸੇਵਾ ਕਾਰਜਾਂ ਵਿਚ ਲਗਾਈ ਸੀ, ਅਸੀਂ ਸਿੱਖ ਤੇ ਪੰਜਾਬੀ ਹਾਂ, ਹਾਲਾਤਾਂ ਵੱਲ ਵੇਖ ਕੇ ਸਾਨੂੰ ਆਪਣੇ-ਆਪ ’ਤੇ ਸ਼ਰਮ ਮਹਿਸੂਸ ਹੋ ਰਹੀ ਹੈ, ਕਿਉਂਕਿ ਜੇਕਰ ਪੰਜਾਬ ਵਿਚ ਪੁਲਿਸ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇਸ ਮੌਕੇ ਰਵੀਨੰਦਨ ਸਿੰਘ ਨਿੱਕੂ ਬਾਜਵਾ, ਸਾ. ਚੇਅ. ਬਲਵਿੰਦਰ ਸਿੰਘ ਕੋਟਲਾ ਬਾਮਾ, ਸਾ. ਚੇਅਰਮੈਨ ਉਂਕਾਰ ਸਿੰਘ ਲਾਟੀ, ਕਰਨਬੀਰ ਸਿੰਘ ਮੁਰੀਦਕੇ, ਸਾ. ਚੇਅ. ਸਤਿੰਦਰ ਸਿੰਘ ਪਿੰਕਾ ਜਾਂਗਲਾ, ਡਾ. ਸੁਖਪਾਲ ਸਿੰਘ ਭੋਮਾ, ਮਸੀਹ ਆਗੂ ਸ੍ਰੀ ਰੋਸ਼ਨ ਜੋਸਫ਼, ਮਨਦੀਪ ਸਿੰਘ ਰੰਗੜ ਨੰਗਲ, ਇੰਦਰਜੀਤ ਸਿੰਘ ਰੰਧਾਵਾ, ਧਰਮਜੋਤ ਸਿੰਘ ਭਾਗੋਵਾਲ, ਹਰਦਿਆਲ ਸਿੰਘ ਖੋਖਰ, ਨੰਬਰਦਾਰ ਕੁਲਵੰਤ ਸਿੰਘ ਜਾਂਗਲਾ, ਸੁਭਾਸ਼ ਮਾਨ, ਮਲਕੀਅਤ ਸਿੰਘ ਲਾਡੀ ਭਾਗੋਵਾਲ, ਦੀਪਇੰਦਰ ਸਿੰਘ ਰੰਧਾਵਾ, ਯੂਥ ਆਗੂ ਗੁਰਭੇਜ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ ਮੁਰੀਦਕੇ, ਸਰਪੰਚ ਪ੍ਰਭਜੋਤ ਸਿੰਘ ਥੋਥੀਆ, ਧਰਮਜੀਤ ਸਿੰਘ ਕਾਲਾ ਅਫਗਾਨਾ, ਸਰਬਜੀਤ ਸਿੰਘ ਨਾਸਰਕੇ, ਜੰਗਬਹਾਦਰ ਸਿੰਘ ਖੋਖਰ, ਸਤਿੰਦਰ ਸਿੰਘ, ਰਣਜੀਤ ਸਿੰਘ, ਕੁਲਬੀਰ ਸਿੰਘ, ਧੀਰ ਸਿੰਘ, ਬਲਦੇਵ ਸਿੰਘ, ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਮੂਹਰੇ ਧਰਨਾ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਜ਼ਿਲ੍ਹਾ ਗੁਰਦਾਸਪੁਰ ਪਹੁੰਚਣ ’ਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।